ਯੂਕੇ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਮੁਆਫ਼ੀ ਮੰਗੀ ਹੈ।

ਦਰਅਸਲ ਡਾਊਨਿੰਗ ਸਟ੍ਰੀਟ ਵਿੱਚ ਲਾਕਡਾਊਨ ਦੌਰਾਨ ਪਾਬੰਦੀਆਂ ਦੀ ਉਲੰਘਣ ਕਰਨ ਵਾਲੀਆਂ ਪਾਰਟੀਆਂ ਲਈ ਬੌਰਿਸ ਜੌਹਨਸਨ ਨੇ ਮੁਆਫ਼ੀ ਮੰਗੀ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ’ਤੇ ਭਰੋਸਾ ਕੀਤਾ ਜਾ ਸਕਦਾ ਹੈ।

ਜੌਹਨਸਨ ਨੇ ਹਾਊਸ ਆਫ ਕਾਮਨਸ ਵਿੱਚ ਸੰਸਦ ਮੈਂਬਰਾਂ ਨੂੰ ਕਿਹਾ ਕਿ ਉਹ ‘ਪਾਰਟੀਗੇਟ’ ਮਾਮਲੇ ਦੇ ਮੱਦੇਨਜ਼ਰ ਸਰਕਾਰ ਚਲਾਉਣ ਦੇ ਤਰੀਕੇ ਵਿੱਚ ਬਦਲਾਅ ਕਰਨਗੇ।

ਉਨ੍ਹਾਂ ਕਿਹਾ, ‘‘ਮੇੈਨੂੰ ਉਮੀਦ ਹੈ ਕਿ ਮੈਂ ਇਸ ਨੂੰ ਠੀਕ ਕਰ ਦਿਆਂਗਾ।’’

ਉਨ੍ਹਾਂ ਦੀ ਟਿੱਪਣੀ ਉਦੋਂ ਆਈ ਹੈ ਜਦੋਂ ਸੀਨੀਅਰ ਅਫਸਰ ਸੂ ਗ੍ਰੇਅ ਨੇ ਮਾਮਲੇ ਦੀ ਜਾਂਚ ਵਿੱਚ ਕਿਹਾ ਹੈ ਕਿ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਕਰਮਚਾਰੀਆਂ ਵੱਲੋਂ 2020 ਅਤੇ 2021 ਵਿੱਚ ਕੋਵਿਡ ਪਾਬੰਦੀਆਂ ਵਿਚਾਲੇ ਪਾਰਟੀਆਂ ਕਰਨੀਆਂ ਨੇਮਾਂ ਦੀ ਉਲੰਘਣਾ ਸੀ।

ਪੁਲੀਸ ਵੱਖਰੇ ਤੌਰ ’ਤੇ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ ਯੂਕੇ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ‘ਤੇ ਕਈ ਤਰ੍ਹਾਂ ਦੇ ਗੰਭੀਰ ਦੋਸ਼ ਲੱਗ ਰਹੇ ਸਨ ਜਿਸ ਕਰਕੇ ਉਨ੍ਹਾਂ ‘ਤੇ ਕਈ ਵਾਰ ਅਸਤੀਫ਼ਾ ਦੇਣ ਦਾ ਦਬਾਅ ਵੀ ਵਧਦਾ ਗਿਆ ਸੀ।

Spread the love