ਚੰਡੀਗੜ੍ਹ, 01 ਫਰਵਰੀ

ਪੰਜਾਬ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਖਰੜ ਤੋਂ ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਜਗਮੋਹਨ ਕੰਗ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਕੰਗ ਦੇ ਨਾਲ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ ਅਤੇ ਅਮਰਿੰਦਰ ਸਿੰਘ ਕੰਗ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ।

ਟਿਕਟ ਕੱਟੇ ਜਾਣ ਤੋਂ ਨਾਰਾਜ਼ ਹੋ ਕੇ ‘ਆਪ’ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਨੇ ਕੰਗ ਦੇ ਘਰ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ।

‘ਆਪ’ ‘ਚ ਸ਼ਾਮਲ ਹੋਣ ਤੋਂ ਬਾਅਦ ਕੰਗ ਨੇ ਕਿਹਾ ਕਿ ਸੀ.ਐਮ ਚੰਨੀ ਨੂੰ ਚਮਕੌਰ ਸਾਹਿਬ ਤੋਂ ਹਰਾਉਣਗੇ।

Spread the love