ਅੰਮ੍ਰਿਤਸਰ, 7 ਫਰਵਰੀ

ਰਾਮ ਰਹੀਮ ਦੀ ਪੈਰੋਲ ‘ਤੇ ਐੱਸਜੀਪੀਸੀ ਨੇ ਇਤਰਾਜ਼ ਜਤਾਇਆ ਹੈ। SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਰਾਮ ਰਹੀਮ ਨੂੰ ਬਾਹਰ ਲਿਆਉਣਾ ਭਾਜਪਾ ਦੀ ਚਾਲ ਹੈ ਭਾਜਪਾ ਵੱਲੋਂ ਸਿਆਸੀ ਖੇਡ ਖੇਡੀ ਜਾ ਰਹੀ ਹੈ।

SGPC ਨੇ ਰਾਮ ਰਹੀਮ ਦੀ ਪੈਰੋਲ ‘ਤੇ ਤੁਰੰਤ ਰੋਕ ਲਾਉਣ ਦੀ ਮੰਗ ਕੀਤੀ ਹੈ। ਐੱਸਜੀਪੀਸੀ ਨੇ ਕਿਹਾ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਵਾਲਾ ਇਹ ਫ਼ੈਸਲਾ ਹੈ।

ਰਾਮ ਰਹੀਮ ਦਾ ਬਰਗਾੜੀ ਬੇਅਦਬੀ ਨਾਲ ਸਿੱਧਾ ਸਬੰਧ ਜੁੜਦਾ ਹੈ। ਸਿੱਖ ਭਾਵਨਾਵਾਂ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ। ਇਸ ਗ਼ਲਤੀ ਨੂੰ ਕੇਂਦਰ ਤੇ ਹਰਿਆਣਾ ਸਰਕਾਰ ਤੁਰੰਤ ਸੁਧਾਰੇ ਤੇ ਸਿੱਖਾਂ ਤੋਂ ਇਸ ਗ਼ਲਤੀ ਦੀ ਮੁਆਫ਼ੀ ਮੰਗੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਜਿਥੇ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ, ਉਥੇ ਹੀ ਇਸ ਦਾ ਸਾਲ 2015 ਵਿਚ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਵੀ ਸਿੱਧਾ ਸਬੰਧ ਜੁੜਦਾ ਹੈ। ਇਹ ਸ਼ਖ਼ਸ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਦਾ ਕਾਤਲ ਹੈ ਅਤੇ ਦੁੱਖ ਦੀ ਗੱਲ ਹੈ ਕਿ ਹਰਿਆਣਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਰਲ ਕੇ ਰਾਜਸੀ ਖੇਡ ਖੇਡੀ ਜਾ ਰਹੀ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਗਲਤੀ ਨੂੰ ਭਾਰਤ ਅਤੇ ਹਰਿਆਣਾ ਸਰਕਾਰ ਤੁਰੰਤ ਸੁਧਾਰੇ ਅਤੇ ਪੰਜਾਬੀਆਂ ਅਤੇ ਖਾਸਕਰ ਸਿੱਖਾਂ ਤੋਂ ਇਸ ਗਲਤੀ ਦੀ ਮੁਆਫ਼ੀ ਵੀ ਮੰਗੇ।

Spread the love