ਨਵੀਂ ਦਿੱਲੀ, 09 ਫਰਵਰੀ

ਸੰਗਰੂਰ ਤੋਂ ਸੰਸਦ ਮੈਂਬਰ ਤੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਮੁੱਖੀ ਮੰਤਰੀ ਚਿਹਰੇ ਵਜੋਂ ਭਗਵੰਤ ਮਾਨ ਨੇ ਅੱਜ ਕੇਂਦਰੀ ਬਜਟ ਸੈਸ਼ਨ ਦੌਰਾਨ ਲੋਕ ਸਭਾ ‘ਚ ਕਿਸਾਨਾਂ ਦੇ ਮੁੱਦੇ ਚੁੱਕੇ।

ਮਾਨ ਨੇ ਕਿਹਾ ਕਿ ਜੋ ਸਰਕਾਰ ਵੱਲੋਂ ਗੰਨਾ ਕਿਸਾਨਾਂ ਨੂੰ ਬੋਨਸ ਦੇਣ ਦਾ ਵਾਅਦਾ ਕੀਤਾ ਗਿਆ ਸੀ ਉਹ ਨਹੀਂ ਮਿਲ ਰਿਹਾ। ਮਾਨ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ 743 ਮੌਤਾਂ ਹੋਈਆਂ ਪਰ ਕੋਈ ਮੁਆਵਜ਼ਾ ਨਹੀਂ।

ਮਾਨ ਨੇ ਲੋਕ ਸਭਾ ‘ਚ ਮ੍ਰਿਤਕ ਕਿਸਾਨਾਂ ਲਈ ਮੁਆਵਜ਼ਾਂ ਮੰਗਿਆ ਤੇ ਨਾਲ ਹੀ ਕਿਸਾਨੀ ਅੰਦੋਲਨ ਦੌਰਾਨ ਜਿੰਨਾ ਕਿਸਾਨਾਂ ‘ਤੇ ਪਰਚੇ ਦਰਜ ਕੀਤੇ ਗਏ ਨੇ ੳੇਨ੍ਹਾਂ ਨੂੰ ਰੱਦ ਕਰਨ ਦੀ ਵੀ ਮੰਗ ਕੀਤੀ।

Spread the love