ਨਵੀਂ ਦਿੱਲੀ, 09 ਫਰਵਰੀ

ਦਿੱਲੀ ਯੂਨੀਵਰਸਿਟੀ ਨੇ ਆਫਲਾਈਨ ਕਲਾਸਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਦਿੱਲੀ ਯੂਨੀਵਰਸਿਟੀ ‘ਚ 17 ਫਰਵਰੀ ਤੋਂ ਆਫਲਾਈਨ ਕਲਾਸਾਂ ਸ਼ੁਰੂ ਹੋਣਗੀਆਂ।

ਯੂਨੀਵਰਸਿਟੀ ਦੇ ਪ੍ਰੋਕਟਰ ਰਜਨੀ ਅੱਬੀ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ, ਦਿੱਲੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਯੋਗੇਸ਼ ਸਿੰਘ ਨੇ ਪੱਤਰਕਾਰਾਂ ਨੂੰ ਕਿਹਾ ਸੀ ਕਿ ਡੀਯੂ ਆਫ਼ਲਾਈਨ ਕਲਾਸਾਂ ਸ਼ੁਰੂ ਕਰਨ ਲਈ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ।

ਰਾਸ਼ਟਰੀ ਰਾਜਧਾਨੀ ਵਿੱਚ, ਵਿਦਿਆਰਥੀਆਂ ਨੇ ਕਲਾਸਾਂ ਸ਼ੁਰੂ ਕਰਨ ਲਈ ਯੂਨੀਵਰਸਿਟੀ ਕੈਂਪਸ ਵਿੱਚ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਵਾਈਸ ਚਾਂਸਲਰ ਦੇ ਦਫ਼ਤਰ ਦੇ ਬਾਹਰ ‘ ਆਉਟ ਆਫ਼ ਆਰਡਰ’ ਦਾ ਬੋਰਡ ਲਗਾ ਦਿੱਤਾ ਸੀ ।

Spread the love