ਮੁਸਲਿਮ ਵਿਦਿਆਰਥਣਾਂ ਦੇ ਹਿਜਾਬ ਪਹਿਨਣ ’ਤੇ ਲਾਈ ਗਈ ਪਾਬੰਦੀ ਦਾ ਮਾਮਲਾ ਭਖਦਾ ਜਾ ਰਿਹੈ।

ਪਾਕਿਸਤਾਨ ਨੇ ਭਾਰਤੀ ਸਫ਼ਾਰਤਖਾਨੇ ਦੇ ਅਧਿਕਾਰੀ ਨੂੰ ਤਲਬ ਕਰਕੇ ਕਰਨਾਟਕ ’ਚ ਮੁਸਲਿਮ ਵਿਦਿਆਰਥਣਾਂਦੇ ਹਿਜਾਬ ਪਹਿਨਣ ’ਤੇ ਲਾਈ ਗਈ ਪਾਬੰਦੀ ’ਤੇ ਚਿੰਤਾ ਪ੍ਰਗਟਾਈ।

ਵਿਦੇਸ਼ ਦਫ਼ਤਰ ਨੇ ਕਿਹਾ ਕਿ ਭਾਰਤ ’ਚ ਮੁਸਲਿਮਾਂ ਖ਼ਿਲਾਫ਼ ਧਾਰਮਿਕ ਅਸਹਿਣਸ਼ੀਲਤਾ, ਨਾਂਹ-ਪੱਖੀ ਰੂੜੀਵਾਦੀ ਰਵੱਈਏ ਅਤੇ ਵਿਤਕਰੇ ਪ੍ਰਤੀ ਭਾਰਤੀ ਕੂਟਨੀਤਕ ਕੋਲ ਰੋਸ ਦਰਜ ਕਰਵਾਇਆ ਗਿਆ ਹੈ।

ਵਿਦੇਸ਼ ਦਫ਼ਤਰ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਫਵਾਦ ਹੁਸੈਨ ਨੇ ਕਰਨਾਟਕ ’ਚ ਹਿਜਾਬ ਵਿਵਾਦ ਦੀ ਨਿਖੇਧੀ ਕਰਦਿਆਂ ਮੁਸਲਿਮ ਲੜਕੀਆਂ ਦੇ ਬੁਨਿਆਦੀ ਮਨੁੱਖੀ ਹੱਕਾਂ ਦੀ ਘੋਰ ਉਲੰਘਣਾ ਕਰਾਰ ਦਿੱਤਾ ਸੀ।

ਬਿਆਨ ’ਚ ਕਿਹਾ ਗਿਆ ਕਿ ਭਾਰਤ ਸਰਕਾਰ ਕਰਨਾਟਕ ’ਚ ਮਹਿਲਾਵਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਮੁਸਲਿਮ ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਢੁੱਕਵੇਂ ਕਦਮ ਉਠਾਏ।

Spread the love