ਫਰਾਂਸ ਆਉਣ ਵਾਲੇ ਯਾਤਰੀਆਂ ਲਈ ਕੋਵਿਡ ਟੈਸਟ ਕਰਵਾਉਣ ਦੀ ਲਾਜ਼ਮੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਗਿਆ ਹੈ।

ਕਰੋਨਾ ਮਹਾਮਾਰੀ ਕਾਰਨ ਦੁਨੀਆ ਭਰ ਵਿੱਚ ਦਹਿਸ਼ਤ ਦਾ ਮਾਹੌਲ ਹੈ ਪਰ ਕਈ ਦੇਸ਼ ਪਾਬੰਦੀਆਂ ‘ਚ ਢਿੱਲ ਦੇ ਰਹੇ ਨੇ।

ਸਰਕਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਫਰਾਂਸ ਆਉਣ ਲਈ ਸਿਰਫ ਟੀਕਾਕਰਨ ਦਾ ਸਬੂਤ ਹੀ ਕਾਫੀ ਹੋਵੇਗਾ।

ਯਾਤਰੀ ਚਾਹੇ ਕਿਸੇ ਵੀ ਦੇਸ਼ ਤੋਂ ਆ ਰਹੇ ਹੋਣ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਯਾਤਰੀਆਂ ਲਈ ਓਮੀਕ੍ਰੋਨ ਵੇਰੀਐਂਟ ਦੇ ਫੈਲਣ ਤੋਂ ਪਹਿਲਾਂ ਦੀ ਸਥਿਤੀ ਨੂੰ ਬਹਾਲ ਕਰ ਦਿੱਤਾ ਗਿਆ ਹੈ।

ਹਾਲਾਂਕਿ, ਸਰਕਾਰ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਯਾਤਰੀਆਂ ਨੇ ਅਜੇ ਤੱਕ ਟੀਕਾਕਰਨ ਨਹੀਂ ਕਰਵਾਇਆ ਹੈ, ਉਨ੍ਹਾਂ ਦਾ ਕੋਵਿਡ ਟੈਸਟ ਲਾਜ਼ਮੀ ਹੋਵੇਗਾ।

ਦੱਸ ਦੇਈਏ ਕਿ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਟੀਕੇ ਲਗਾਏ ਜਾ ਰਹੇ ਹਨ।

Spread the love