ਜਲੰਧਰ, 14 ਫਰਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਤੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ। ਪ੍ਰੈੱਸ ਕਾਨਫਰੰਸ ‘ਚ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਦੇ ਵੀ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਨਹੀਂ ਕਰਦੀ। ਜੇਕਰ ਅਸੀਂ ਪੰਜਾਬ ‘ਚ ਸੱਤਾ ‘ਚ ਆਉਂਦੇ ਹਾਂ ਤਾਂ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਦੇ ਮੁੱਦੇ ‘ਤੇ ਕੇਂਦਰ ਨਾਲ ਮਿਲ ਕੇ ਕੰਮ ਕਰਾਂਗੇ। ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਮੁੱਦੇ ‘ਤੇ ਸਿਆਸਤ ਨਹੀਂ ਹੋਣੀ ਚਾਹੀਦੀ ਪਰ ਦੋਵਾਂ ਪਾਸਿਆਂ ਤੋਂ ਸਿਆਸਤ ਕੀਤੀ ਗਈ। ਪ੍ਰੈੱਸ ਕਾਨਫਰੰਸ ‘ਚ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਹਰਾਉਣ ਲਈ ਸਾਰੀਆਂ ਪਾਰਟੀਆਂ ਫਿਰ ਇਕੱਠੀਆਂ ਹੋ ਗਈਆਂ ਹਨ। ਇਸ ਵਾਰ ਪੂਰਾ ਪੰਜਾਬ ਇਨ੍ਹਾਂ ਪਾਰਟੀਆਂ ਨੂੰ ਮਿਲ ਕੇ ਹਰਾਏਗਾ। ਕਾਂਗਰਸੀ ਇੱਕ ਦੂਜੇ ਨੂੰ ਹਰਾਉਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ।

ਪਿਛਲੀ ਵਾਰ ਜਦੋਂ ਪ੍ਰਧਾਨ ਮੰਤਰੀ ਪੰਜਾਬ ਦੇ ਦੌਰੇ ‘ਤੇ ਆਏ ਸਨ, ਤਾਂ ਉਨ੍ਹਾਂ ਨੇ ਦੌਰਾ ਰੱਦ ਕਰ ਦਿੱਤਾ ਸੀ। ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਸੀ। ਇਸ ‘ਤੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਹੇਠ ਕਾਂਗਰਸ ਨੇ ਹਮਲਾਵਰ ਰਵੱਈਆ ਅਪਣਾਇਆ ਹੈ। ਐਤਵਾਰ ਨੂੰ ਲੁਧਿਆਣਾ ਆਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਇਸ ਮਾਮਲੇ ‘ਚ ਸੀਐੱਮ ਚੰਨੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੋ ਸੀਐੱਮ ਪੀਐੱਮ ਨੂੰ ਸੁਰੱਖਿਆ ਨਹੀਂ ਦੇ ਸਕਦਾ, ਉਹ ਪੰਜਾਬ ਨੂੰ ਕੀ ਸੁਰੱਖਿਆ ਦੇਵੇਗਾ।

Spread the love