ਕੋਵਿਡ ਪਾਬੰਦੀਆਂ ਨੂੰ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਨੂੰ ਰੋਕਣ ਲਈ ਕੈਨੇਡਾ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਮਰਜੈਂਸੀ ਐਕਟ ਦੀ ਮੰਗ ਕੀਤੀ ਹੈ।ਜਸਟਿਨ ਟਰੂਡੋ ਵਲੋਂ ਚੱਕਿਆ ਗਿਆ ਇਹ ਸਖ਼ਤ ਕਦਮ ਦੱਸਿਆ ਜਾ ਰਿਹੈ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਿ ਉਹ ਔਖੇ ਸਮਿਆਂ ਵਿੱਚ ਵਰਤੀ ਜਾਣ ਵਾਲੀ ਸਥਿਤੀ ਨੂੰ ਖ਼ਤਮ ਕਰਨ ਲਈ ਐਮਰਜੈਂਸੀ ਦੀ ਸਥਿਤੀ ਨੂੰ ਲਾਗੂ ਕਰ ਰਹੇ ਹਨ, ਕਿਉਂਕਿ ਕੈਨੇਡਾ ਵਿੱਚ ਟਰੱਕ ਡਰਾਈਵਰ ਦੇਸ਼ ਵਿਆਪੀ ਰੋਹ ਦੇ ਜਵਾਬ ਵਿੱਚ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਦੱਸਿਆ ਜਾ ਰਿਹਾ ਕਿ ਅੰਦਰਖਾਤੇ ਮਨਾਉਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ।

ਇਸ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹਾ ਕਰਨ ਨਾਲ ਸਾਡੀ ਆਰਥਿਕਤਾ ਦੇ ਨਾਲ ਨਾਲ ਜਨਤਾ ਦੀ ਸੁਰੱਖਿਆ ਦਾ ਸਵਾਲ ਵੀ ਉੱਠਦਾ ਹੈ।

ਅਸੀਂ ਗ਼ੈਰ-ਕਾਨੂੰਨੀ ਅਤੇ ਖ਼ਤਰਨਾਕ ਗਤੀਵਿਧੀਆਂ ਨੂੰ ਅੱਗੇ ਵਧਣ ਦੀ ਇਜਾਜ਼ਤ ਨਹੀਂ ਦੇ ਸਕਦੇ।

Spread the love