ਅਹਿਮਦਾਬਾਦ: 2008 ਦੇ ਅਹਿਮਦਾਬਾਦ ਲੜੀਵਾਰ ਧਮਾਕਿਆਂ ਵਿੱਚ ਦੋਸ਼ੀ ਠਹਿਰਾਏ ਗਏ 49 ਲੋਕਾਂ ਵਿੱਚੋਂ 38 ਨੂੰ ਅਹਿਮਦਾਬਾਦ ਦੀ ਇੱਕ ਅਦਾਲਤ ਨੇ ਮੌਤ ਦੀ ਸਜ਼ਾ ਅਤੇ 11 ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। 26 ਜੁਲਾਈ, 2008 ਨੂੰ 21 ਥਾਵਾਂ ‘ਤੇ ਹੋਏ ਬੰਬ ਧਮਾਕਿਆਂ ਵਿੱਚ 56 ਲੋਕ ਮਾਰੇ ਗਏ ਸਨ ਅਤੇ 260 ਦੇ ਕਰੀਬ ਜ਼ਖਮੀ ਹੋਏ ਸਨ, ਕੁੱਲ 77 ਮੁਲਜ਼ਮਾਂ ‘ਤੇ ਅਦਾਲਤ ਵਿੱਚ ਮੁਕੱਦਮਾ ਚਲਾਇਆ ਗਿਆ ਸੀ ਅਤੇ ਉਨ੍ਹਾਂ ਵਿੱਚੋਂ 49 ਨੂੰ ਦੋਸ਼ੀ ਪਾਇਆ ਗਿਆ ਸੀ ਜਦਕਿ 28 ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਸੀ। ਉਨ੍ਹਾਂ ਧਮਾਕਿਆਂ ਦੀ ਜ਼ਿੰਮੇਵਾਰੀ ਇੰਡੀਅਨ ਮੁਜਾਹਿਦੀਨ ਨੇ ਲਈ ਸੀ।

ਅਹਿਮਦਾਬਾਦ ਵਿਚ 26 ਜੁਲਾਈ 2008 ਨੂੰ ਹੋਏ ਲੜੀਵਾਰ ਬੰਬ ਧਮਾਕਿਆਂ ਵਿਚ 70 ਮਿੰਟਾਂ ਵਿਚ 56 ਲੋਕ ਮਾਰੇ ਗਏ ਸਨ ਅਤੇ 260 ਦੇ ਕਰੀਬ ਜ਼ਖ਼ਮੀ ਹੋ ਗਏ ਸਨ। ਅਦਾਲਤ ਵਿੱਚ 13 ਸਾਲ ਤੋਂ ਵੱਧ ਸਮੇਂ ਤੱਕ ਚੱਲੇ ਮੁਕੱਦਮੇ ਤੋਂ ਬਾਅਦ, ਪਿਛਲੇ ਹਫ਼ਤੇ 49 ਲੋਕਾਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ 28 ਹੋਰਾਂ ਨੂੰ ਬਰੀ ਕਰ ਦਿੱਤਾ ਗਿਆ ਸੀ। ਬਚਾਅ ਪੱਖ ਨੇ ਸਜ਼ਾ ‘ਤੇ ਮੰਗਲਵਾਰ ਨੂੰ ਆਪਣੀਆਂ ਦਲੀਲਾਂ ਪੂਰੀਆਂ ਕੀਤੀਆਂ।

ਅਦਾਲਤ ਨੇ ਪਿੱਛਲੇ ਸਾਲ ਸਤੰਬਰ ਵਿੱਚ 77 ਮੁਲਜ਼ਮਾਂ ਦੇ ਖਿਲਾਫ ਮੁਕੱਦਮੇ ਦੀ ਕਾਰਵਾਈ ਪੂਰੀ ਕੀਤੀ ਸੀ। ਮੁਕੱਦਮੇ ਅਧੀਨ 78 ਮੁਲਜ਼ਮਾਂ ਵਿਚੋਂ ਇਕ ਸਰਕਾਰੀ ਗਵਾਹ ਬਣ ਗਿਆ ਸੀ। ਪੁਲਸ ਨੇ ਦਾਅਵਾ ਕੀਤਾ ਕਿ ਦੋਸ਼ੀ ਅੱਤਵਾਦੀ ਸੰਗਠਨ ਇੰਡੀਅਨ ਮੁਜਾਹਿਦੀਨ ਨਾਲ ਜੁੜੇ ਹੋਏ ਹਨ। ਇਹ ਦੋਸ਼ ਲਾਇਆ ਗਿਆ ਸੀ ਕਿ ਇੰਡੀਅਨ ਮੁਜਾਹਿਦੀਨ ਦੇ ਅੱਤਵਾਦੀਆਂ ਨੇ 2002 ਦੇ ਗੋਧਰਾ ਦੰਗਿਆਂ ਦਾ ਬਦਲਾ ਲੈਣ ਲਈ ਬੰਬ ਧਮਾਕੇ ਦੀ ਸਾਜਿਸ਼ ਰਚੀ ਸੀ।

Spread the love