ਲੁਧਿਆਣਾ, 18 ਫਰਵਰੀ

ਯੂਪੀ-ਬਿਹਾਰ ਦੇ ਲੋਕਾਂ ਬਾਰੇ ਦਿੱਤੇ ਗਏ ਵਿਵਾਦਿਤ ਬਿਆਨ ‘ਤੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਪੰਜਾਬ ਦੇ ਸੀਐਮ ਚਰਨਜੀਤ ਸਿੰਘ ਚੰਨੀ ਅਤੇ ਪ੍ਰਿਅੰਕਾ ਗਾਂਧੀ ‘ਤੇ ਚੁਟਕੀ ਲਈ ਹੈ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪ੍ਰਿਅੰਕਾ ਗਾਂਧੀ ਹਾਸੇ ਨਾਲ ਤਾੜੀਆਂ ਵਜਾ ਰਹੀ ਸੀ, ਉਸ ਤੋਂ ਸਾਫ਼ ਹੋ ਜਾਂਦਾ ਹੈ ਕਿ ਕਾਂਗਰਸ ਦੀ ਸੋਚ ਕੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੋਹਰੀ ਰਾਜਨੀਤੀ ਕਰਦੀ ਹੈ। ਪ੍ਰਿਅੰਕਾ ਗਾਂਧੀ ਪੰਜਾਬ ਵਿੱਚ ਵੱਖਰੇ ਅਤੇ ਉੱਤਰ ਪ੍ਰਦੇਸ਼ ਵਿੱਚ ਵੱਖਰੇ ਬਿਆਨ ਦਿੰਦੀ ਹੈ।

ਲੋਕਾਂ ਨੂੰ ਗੁੰਮਰਾਹ ਕਰਨਾ ਸ਼ੁਰੂ ਤੋਂ ਹੀ ਕਾਂਗਰਸ ਦਾ ਕੰਮ ਰਿਹਾ ਹੈ। ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਵੀਰਵਾਰ ਨੂੰ ਲੁਧਿਆਣਾ ਦੇ ਇੱਕ ਨਿੱਜੀ ਹੋਟਲ ਵਿੱਚ ਪਹੁੰਚੀ ਅਤੇ ਉੱਥੇ ਸ਼ਹਿਰ ਦੇ ਸੀਏ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਭਾਜਪਾ ਦੇ ਹੱਕ ਵਿੱਚ ਵੋਟਾਂ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਦਾ ਇਤਿਹਾਸ ਬਦਲੇਗਾ। ਚੰਨੀ ਦੇ ਬਿਆਨ ‘ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਬਿਆਨ ਨਹੀਂ ਦੇਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪ੍ਰਿਅੰਕਾ ਗਾਂਧੀ ਯੂਪੀ ਵਿੱਚ ਵੱਖਰਾ ਬਿਆਨ ਦਿੰਦੀ ਹੈ ਅਤੇ ਇੱਥੇ ਕਾਂਗਰਸ ਦੀ ਸੋਚ ਵੱਖਰੀ ਹੈ।

Spread the love