ਮਾਨਸਾ, 19 ਫਰਵਰੀ

ਪੰਜਾਬ ‘ਚ ਵਟਿੰਗ ਤੋਂ ਇੱਕ ਦਿਨ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਿੱਧੂ ਮੂਸੇਵਾਲਾ ਦੀਆਂ ਮੁਸ਼ਕਿਲਾਂ ਵੱਧ ਗਈਆ ਹਨ।

ਸੀਐੱਮ ਚੰਨੀ ਅਤੇ ਸਿੱਧੂ ਮੁੂਸੇਵਾਲਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਚੰਨੀ ਅਤੇ ਸਿੱਧੂ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਇਲਜ਼ਾਮ ਲਗਾਇਆ ਗਿਆ।

ਮਾਨਸਾ ਦੇ ਥਾਣਾ ਸ਼ਹਿਰੀ 1 ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪਾਰਟੀ ਦੇ ਮਾਨਸਾ ਹਲਕੇ ਤੋਂ ਉਮੀਦਵਾਰ ਅਤੇ ਉੱਘੇ ਗਾਇਕ ਸਿੱਧੂ ਮੂਸੇਵਾਲ ਖ਼ਿਲਾਫ਼ ਧਾਰਾ 188 ਅਧੀਨ ਪਰਚਾ ਦਰਜ ਕੀਤਾ ਗਿਆ। ਦੋਸ਼ ਹਨ ਕਿ ਮੁੱਖ ਮੰਤਰੀ ਅਤੇ ਉਮੀਦਵਾਰ ਨੇ ਸ਼ਾਮ 6 ਵਜੇ ਤੋਂ ਬਾਅਦ ਸ਼ਹਿਰ ਵਿਚ ਪੈਦਲ ਮਾਰਚ ਕੱਢ ਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ।

ਇਸ ਦੀ ਸ਼ਿਕਾਇਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਲੋਂ ਕੀਤੀ ਗਈ ਸੀ। ਤੁਹਾਨੂੰ ਦੱਸ ਦਈਏ ਕਿ 18 ਫਰਵਰੀ ਦੀ ਸ਼ਾਮ 6 ਵਜੇ ਵਿਧਾਨ ਸਭਾ ਚੋਣਾਂ 2022 ਲਈ ਚੋਣ ਪ੍ਰਚਾਰ ਬੰਦ ਕਰ ਦਿੱਤਾ ਗਿਆ ਸੀ ।ਸ਼ਾਮ 6 ਵਜੇ ਤੋਂ ਬਾਅਦ ਕਿਸੇ ਵੀ ਸਿਅਸੀ ਪਾਰਟੀ ਨੂੰ ਚੋਣ ਪ੍ਰਚਾਰ ਕਰਨ ਦੀ ਆਗਿਆ ਨਹੀਂ ਸੀ।

Spread the love