ਫ਼ਿਰੋਜ਼ਪੁਰ, 20 ਫਰਵਰੀ

ਫ਼ਿਰੋਜ਼ਪੁਰ ਥਾਣਾ ਕੈਂਟ ਪੁਲਿਸ ਨੇ ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਮਾਹੀ ਗਿੱਲ ਅਤੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਪੁੱਤਰ ਅਮੀਤ ਸਿੰਘ ਸੋਢੀ ਉਰਫ਼ ਹੀਰਾ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।

ਪੁਲੀਸ ਅਨੁਸਾਰ 11 ਫਰਵਰੀ ਨੂੰ ਫਿਰੋਜ਼ਪੁਰ ਛਾਉਣੀ ਦੇ ਆਜ਼ਾਦ ਚੌਕ ਵਿੱਚ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਹੱਕ ਵਿੱਚ ਰੈਲੀ ਕੀਤੀ ਗਈ।

ਰੈਲੀ ਨੂੰ ਉਮੀਦਵਾਰ ਦੇ ਬੇਟੇ ਅਮੀਤ ਸਿੰਘ ਸੋਢੀ ਅਤੇ ਅਦਾਕਾਰਾ ਮਾਹੀ ਗਿੱਲ ਨੇ ਸਟੇਜ ਤੋਂ ਸੰਬੋਧਨ ਕੀਤਾ। ਦੋਹਾਂ ਦੇ ਨਾਲ ਵੀਹ ਹੋਰ ਲੋਕ ਵੀ ਸਨ।

ਜਾਂਚ ਕਰਨ ‘ਤੇ ਪਤਾ ਲੱਗਾ ਕਿ ਉਨ੍ਹਾਂ ਨੇ ਆਜ਼ਾਦ ਚੌਕ ‘ਚ ਰੈਲੀ ਕਰਨ ਲਈ ਜ਼ਿਲ੍ਹਾ ਚੋਣ ਕਮਿਸ਼ਨ ਤੋਂ ਇਜਾਜ਼ਤ ਨਹੀਂ ਲਈ ਸੀ।

Spread the love