ਚੰਡੀਗੜ੍ਹ, 20 ਫਰਵਰੀ

ਪੰਜਾਬ ‘ਚ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥਾਂ ‘ਤੇ ਪਹੁੰਚਣ ਵਾਲੇ ਨਵੇਂ ਵੋਟਰਾਂ ਦਾ ਗੁਲਦਸਤੇ ਦੇ ਕੇ ਸਵਾਗਤ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਦਿਵਿਆਂਗ ਵੋਟਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਉਨ੍ਹਾਂ ਦਾ ਉਤਸ਼ਾਹ ਵੀ ਵਧਾਇਆ ਜਾ ਰਿਹਾ ਹੈ। ਸੁਪਰ ਮਾਡਲ ਪੋਲਿੰਗ ਬੂਥਾਂ ‘ਤੇ ਸੈਲਫੀ ਪੁਆਇੰਟ ਬਣਾਏ ਗਏ ਹਨ।

ਪਿੰਕ ਬੂਥ ‘ਤੇ ਮਹਿਲਾ ਵੋਟਰਾਂ ਨੂੰ ਮਹਿੰਦੀ ਲਗਵਾਉਣ ਦਾ ਪ੍ਰਬੰਧ ਕੀਤਾ ਗਿਆ ਹੈ, ਜਿੱਥੇ ਔਰਤਾਂ ਲਈ ਸਾਰਾ ਸਟਾਫ਼ ਤਾਇਨਾਤ ਕੀਤਾ ਗਿਆ ਹੈ।

Spread the love