ਚੰਡੀਗੜ੍ਹ, 20 ਫਰਵਰੀ

ਲੰਮੇ ਸਮੇਂ ਤੋਂ ਜਿਸ ਦਿਨ ਦੀ ਉਡੀਕ ਸੀ ਅੱਜ ਆਖਿਰਕਾਰ ਉਹ ਦਿਨ ਆ ਹੀ ਗਿਆ। ਅੱਜ ਪੰਜਾਬ ‘ਚ ਸਾਰੀਆਂ117 ਸੀਟਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।

ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚੋਂ ਉੱਤਰ ਪ੍ਰਦੇਸ਼ ਦੀ ਸਭ ਤੋਂ ਵੱਧ ਚਰਚਾ ਹੋ ਰਹੀ ਹੈ ਪਰ ਪੰਜਾਬ ਦੀ ਚੋਣ ਵੀ ਕਾਫੀ ਦਿਲਚਸਪ ਹੈ। ਇੱਥੇ ਯੂਪੀ-ਬਿਹਾਰ ਦਾ ਮੁੱਦਾ ਵੀ ਬਣ ਗਿਆ ਹੈ।

ਪੰਜਾਬ ਦੇ ਲੋਕ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਚੋਣ ਅਧਿਕਾਰੀ (CEO) ਪੰਜਾਬ ਦੇ ਦਫ਼ਤਰ ਪੰਜਾਬ ਵੱਲੋਂ ਚੋਣਾਂ ਲਈ ਪੁਖ਼ਤਾ ਬੰਦੋਬਸਤ ਕੀਤੇ ਗਏ ਹਨ ਤਾਂ ਜੋ ਪੰਜਾਬ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ।

ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੀ ਸਮੁੱਚੀ ਮਸ਼ੀਨਰੀ ਸ਼ਾਂਤਮਈ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕੁੱਲ 21499804 ਵੋਟਰ ਹਨ ਜਿਨ੍ਹਾਂ ਵਿੱਚ 11298081 ਪੁਰਸ਼, 10200996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿੱਚ 1304 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ਵਿੱਚ 1209 ਪੁਰਸ਼, 93 ਔਰਤਾਂ ਅਤੇ ਦੋ ਟਰਾਂਸਜੈਂਡਰ ਸ਼ਾਮਲ ਹਨ।

Spread the love