ਜੈਪੁਰ: ਰਾਜਸਥਾਨ ਦੇ ਕੋਟਾ ਵਿੱਚ ਇੱਕ ਵੱਡਾ ਅਤੇ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ ਵਿਆਹ ਤੋਂ ਕੁਝ ਘੰਟੇ ਪਹਿਲਾਂ ਹੀ ਲਾੜੇ ਸਮੇਤ 9 ਲੋਕਾਂ ਦੀ ਮੌਤ ਹੋ ਗਈ। ਇਹ ਸਾਰੇ ਲੋਕ ਵਿਆਹ ਲਈ ਰਾਜਸਥਾਨ ਤੋਂ ਮੱਧ ਪ੍ਰਦੇਸ਼ ਜਾ ਰਹੇ ਸਨ, ਜਦੋਂ ਕੋਟਾ ਦੇ ਨਯਾਪੁਰਾ ਥਾਣਾ ਖੇਤਰ ਵਿੱਚ ਬਰਾਤੀਆਂ ਦੀ ਕਾਰ ਚੰਬਲ ਨਦੀ ਵਿੱਚ ਡਿੱਗ ਗਈ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਰ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਨ੍ਹਾਂ ਦਾ ਡਰਾਈਵਰ ਵਾਹਨ ਤੋਂ ਕੰਟਰੋਲ ਗੁਆ ਬੈਠਾ ਅਤੇ ਰਾਜਸਥਾਨ ਦੇ ਕੋਟਾ ਜ਼ਿਲ੍ਹੇ ਵਿੱਚ ਇੱਕ ਨਦੀ ਵਿੱਚ ਡਿੱਗ ਗਈ|ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਰੇ ਕਾਰ ਸਵਾਰ ਵਿਆਹ ਲਈ ਉਜੈਨ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸਵੇਰੇ 7.30 ਵਜੇ ਘਟਨਾ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕੀਤਾ ਗਿਆ।

ਕੋਟਾ ਦੇ ਐਸਪੀ ਨੇ ਦੱਸਿਆ ਕਿ ਬਰਾਤ ਰਾਜਸਥਾਨ ਦੇ ਸਵਾਈ ਮਾਧੋਪੁਰ ਜ਼ਿਲ੍ਹੇ ਦੇ ਪਿੰਡ ਚੌਥ ਕਾ ਬਰਵਾੜਾ ਤੋਂ ਮੱਧ ਪ੍ਰਦੇਸ਼ ਦੇ ਉਜੈਨ ਜਾ ਰਿਹਾ ਸੀ। ਉਨ੍ਹਾਂ ਕਿਹਾ, “ਨੀਂਦ ਹੋਣ ਕਾਰਨ ਡਰਾਈਵਰ ਨੇ ਕਾਰ ਤੋਂ ਕੰਟਰੋਲ ਗੁਆ ਦਿੱਤਾ ਅਤੇ ਹਾਦਸਾ ਵਾਪਰ ਗਿਆ।” ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹੈ।ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

Spread the love