ਚੰਡੀਗੜ੍ਹ, 20 ਫਰਵਰੀ

ਪੰਜਾਬ ‘ਚ ਵੋਟ ਪਾਉਣ ਦਾ ਸਮਾਂ ਖ਼ਤਮ ਹੋ ਚੁੱਕਾ ਹੈ। EVM ‘ਚ 1304 ਉਮੀਦਵਾਰਾਂ ਦੀ ਕਿਸਮਤ ਕੈਦ ਹੋ ਚੁੱਕੀ ਹੈ।

ਚੋਣ ਕਮਿਸ਼ਨ ਮੁਤਾਬਕ ਸੂਬੇ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ‘ਤੇ ਕੁੱਲ 1304 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ ਅਤੇ ਹੁਣ ਇਨ੍ਹਾਂ ਸਾਰੇ ਉਮੀਦਵਾਰਾਂ ਦੀ ਕਿਸਮਤ EVM ਮਸ਼ੀਨ ‘ਚ ਬੰਦ ਹੋ ਗਈ ਹੈ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਲਗਭਗ 2.14 ਕਰੋੜ ਵੋਟਰਾਂ ਨੇ 117 ਸੀਟਾਂ ‘ਤੇ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕੀਤਾ ਹੈ। ਉਮੀਦਵਾਰਾਂ ਵਿੱਚ 93 ਔਰਤਾਂ ਵੀ ਸ਼ਾਮਲ ਹਨ। ਤੁਹਾਨੂੰ ਦੱਸ ਦੇਈਏ ਕਿ ਸ਼ਾਮ 5 ਵਜੇ ਤੱਕ 63.44% ਫੀਸਦੀ ਮਤਦਾਨ ਦਰਜ ਕੀਤਾ ਗਿਆ।

Spread the love