ਪਾਕਿਸਤਾਨ ‘ਚ ਇਮਰਾਨ ਖਾਨ ਸਰਕਾਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਨੇ।

ਲਗਾਤਾਰ ਵਿਰੋਧੀਆਂ ਵਲੋਂ ਸਾਧੇ ਜਾ ਰਹੇ ਨਿਸ਼ਾਨਿਆਂ ਨੂੰ ਲੈ ਕੇ ਇਮਰਾਨ ਸਰਕਾਰ ਬੈਕਫੁੱਟ ‘ਤੇ ਹੈ।

ਹੁਣ ਪਾਕਿਸਤਾਨ ਦੀ ਮੁੱਖ ਵਿਰੋਧੀ ਪਾਰਟੀ ਮੁਸਲਿਮ ਲੀਗ-ਨਵਾਜ਼ ਦੀ ਉਪ ਪ੍ਰਧਾਨ ਮਰੀਅਮ ਨਵਾਜ਼ ਨੇ ਇਮਰਾਨ ਖ਼ਾਨ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।

ਉਨ੍ਹਾਂ ਨੇ ਇਮਰਾਨ ਖਾਨ ਸਰਕਾਰ ਦੇ ਇਲੈਕਟ੍ਰਾਨਿਕ ਕ੍ਰਾਈਮ ਪ੍ਰੀਵੈਨਸ਼ਨ ਐਕਟ ‘ਚ ਸੋਧ ਕਰਨ ਦੇ ਫੈਸਲੇ ‘ਤੇ ਸਵਾਲ ਚੁੱਕੇ ਹਨ।

ਮਰੀਅਮ ਨਵਾਜ਼ ਨੇ ਕਿਹਾ ਕਿ ਪੀਟੀਆਈ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੋ ਕਾਨੂੰਨ ਪਾਸ ਕੀਤਾ ਜਾ ਰਿਹਾ ਹੈ, ਉਸ ਦੀ ਵਰਤੋਂ ਭਵਿੱਖ ਵਿੱਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਐਂਡ ਕੰਪਨੀ ਖ਼ਿਲਾਫ਼ ਕੀਤੀ ਜਾਵੇਗੀ।

ਉਨ੍ਹਾਂ ਨੇ ਕਿਹਾ, “ਅੱਗੇ ਨਾ ਕਹੋ ਕਿ ਤੁਹਾਨੂੰ ਚਿਤਾਵਨੀ ਨਹੀਂ ਦਿੱਤੀ ਗਈ ਸੀ।

ਮਰੀਅਮ ਨਵਾਜ਼ ਨੇ ਟਵੀਟ ਕਰਕੇ ਲਿਿਖਆ ਕਿ ਇਮਰਾਨ ਖਾਨ ਦੀ ਅਗਵਾਈ ਵਾਲੀ ਸਰਕਾਰ ਜੋ ਕਾਨੂੰਨ ਪਾਸ ਕਰ ਰਹੀ ਹੈ, ਉਸ ਦੀ ਵਰਤੋਂ ਭਵਿੱਖ ਵਿੱਚ ਪ੍ਰਧਾਨ ਮੰਤਰੀ ਇਮਰਾਨ ਖਾਨ ਐਂਡ ਕੰਪਨੀ ਦੇ ਖਿਲਾਫ ਕੀਤੀ ਜਾਵੇਗੀ।

ਮਰੀਅਮ ਨਵਾਜ਼ ਨੇ ਇਮਰਾਨ ਨੂੰ ਚਿਤਾਵਨੀ ਦਿੱਤੀ ਕਿ ਅੱਗੇ ਇਹ ਨਾ ਕਹੋ ਕਿ ਤੁਹਾਨੂੰ ਚਿਤਾਵਨੀ ਨਹੀਂ ਦਿੱਤੀ ਗਈ ਸੀ।

ਨਵੇਂ ਕਾਨੂੰਨ ਮੁਤਾਬਕ ਸੰਸਦ ਮੈਂਬਰਾਂ ਅਤੇ ਮੰਤਰੀਆਂ ਨੂੰ ਦੇਸ਼ ਭਰ ਵਿੱਚ ਆਪਣੀ ਪਸੰਦ ਦੇ ਉਮੀਦਵਾਰ ਲਈ ਪ੍ਰਚਾਰ ਕਰਨ ਦੀ ਇਜਾਜ਼ਤ ਹੋਵੇਗੀ।

Spread the love