ਚੰਡੀਗੜ੍ਹ, 22 ਫਰਵਰੀ

ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਜ਼ਿਲ੍ਹੇ ਦੇ ਸਭ ਤੋਂ ਵੱਡੇ ਉਦਯੋਗਿਕ ਖੇਤਰ ਬਾਥੂ ਇਲਾਕੇ ਵਿੱਚ ਇੱਕ ਫੈਕਟਰੀ ਵਿੱਚ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਦੇ ਨਾਲ ਹੀ ਇਸ ਧਮਾਕੇ ‘ਚ ਘੱਟੋ-ਘੱਟ 6 ਮਜ਼ਦੂਰਾਂ ਦੀ ਮੌਤ ਹੋ ਗਈ। ਜਦਕਿ 12 ਲੋਕ ਗੰਭੀਰ ਰੂਪ ਨਾਲ ਝੁਲਸ ਗਏ। ਜ਼ਖਮੀਆਂ ਨੂੰ ਊਨਾ ਦੇ ਇੱਕ ਹਸਪਤਾਲ ਵਿੱਚ ਲਿਜਾਇਆ ਗਿਆ ਹੈ।

ਇਸ ਦੌਰਾਨ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਇਸ ਦੇ ਨਾਲ ਹੀ ਪੁਲਿਸ ਟੀਮ ਨੇ ਵੀ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Spread the love