ਚੰਡੀਗੜ੍ਹ, 23 ਫਰਵਰੀ

ਬਲਾਤਕਾਰ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਜ਼ੈੱਡ ਪਲੱਸ ਸੁਰੱਖਿਆ ਦੇਣ ਦੇ ਮਾਮਲੇ ‘ਚ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਮੈਨੂੰ ਤਾਂ ਕੁਝ ਪਤਾ ਹੀ ਨਹੀਂ ਹੈ। ਰਾਮ ਰਹੀਮ ਦੀ Z + ਸਕਿਓਰਿਟੀ ਤੋਂ ਗ੍ਰਹਿ ਮੰਤਰੀ ਅਨਿਲ ਵਿਜ ਪੂਰੀ ਤਰਾਂ ਅਨਜਾਣ ਨੇ, ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਅਜਿਹੀ ਜਾਣਕਾਰੀ ਨਹੀਂ ਪਹੁੰਚੀ ਕਿ ਰਾਮ ਰਹੀਮ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ।

ਅਨਿਲ ਵਿਜ ਨੇ ਕਿਹਾ ਕਿ ਰਾਮ ਰਹੀਮ ਦੀ ਪੈਰੋਲ ਬਾਰੇ ਵੀ ਜਾਣਕਾਰੀ ਨਹੀਂ। ਮੇਰੇ ਕੋਲ ਕੋਈ ਅਜਿਹੀ ਫਾਈਲ ਨਹੀਂ ਆਈ। ਮੈਨੂੰ ਇਸ ਮਾਮਲੇ ਦੀ ਕੋਈ ਜਾਣਕਾਰੀ ਵੀ ਨਹੀਂ।

ਦੂਜੇ ਪਾਸੇ ਇਸ ਮਾਮਲੇ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਸੁਰੱਖਿਆ ਦੇ ਖ਼ਤਰੇ ਨੂੰ ਵੇਖਦਿਆਂ ਸਕਿਓਰਿਟੀ ਦਿੱਤੀ ਗਈ ਹੈ ਕੈਦੀ ਨੂੰ ਸੁਰੱਖਿਆ ਦੇਣਾ ਸਾਡੀ ਜਿੰਮੇਵਾਰੀ ਹੈ।

ਉਨ੍ਹਾ ਕਿਹਾ ਕਿ ਕੈਦੀ ਅੰਦਰ ਰਹੇ ਜਾਂ ਬਾਹਰ ਉਸਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ। ਰਾਮ ਰਹੀਮ ਨੇ ਸਾਡੇ ਤੋਂ ਸਕਿਊਰਿਟੀ ਨਹੀਂ ਮੰਗੀ ਬਲਕਿ ਸਾਡੇ ਕੋਲ ਜਾਣਕਾਰੀ ਸੀ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਅੱਗੇ ਕਦੇ ਰਿਵੀਊ ਹੋਇਆ ਤਾਂ ਸਕਿਓਰਿਟੀ ਹਟਾ ਸਕਦੇ ਹਾਂ।

Spread the love