ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਵੱਡਾ ਬਿਆਨ ਸਾਹਮਣੇ ਆਇਆ।

ਅੱਤਵਾਦੀ ਸਰਗਰਮੀਆਂ ਦੀਆਂ ਖਬਰਾਂ ਦੌਰਾਨ ਭਾਰਤ-ਪਾਕਿ ਵਿਚਾਲੇ ਗੱਲਬਾਤ ਇਕ ਅਰਸੇ ਤੋਂ ਬੰਦ ਹੈ ਪਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਸ ਸਬੰਧ ’ਚ ਇਕ ਨਵੀਂ ਚਾਲ ਚੱਲਣ ਦੀ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਭਾਰਤ ਨਾਲ ਮੁੱਦੇ ਸੁਲਝਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਟੈਲੀਵਿਜ਼ਨ ’ਤੇ ਡਿਬੇਟ ਕਰਨ ਦੀ ਇੱਛਾ ਪ੍ਰਗਟਾਈ ਹੈ।

ਨਾਲ ਹੀ ਕਿਹਾ ਕਿ ਜੇ ਚਰਚਾ ਕਰਨ ਨਾਲ ਮਤਭੇਦ ਦੂਰ ਹੋ ਸਕਦੇ ਹਨ ਤਾਂ ਇਹ ਇਸ ਉਪ ਮਹਾਦੀਪ ’ਚ ਰਹਿਣ ਵਾਲੇ ਅਰਬਾਂ ਲੋਕਾਂ ਦੇ ਹਿੱਤ ’ਚ ਹੋਵੇਗਾ।

ਉਧਰ ਦੂਸਰੇ ਪਾਸੇ ਕਈ ਵਾਰ ਗੋਲੀਬਾਰੀ ਨਾ ਕਰਨ ਦੀ ਗੱਲ ਕਹਿ ਕੇ ਸੀਜ਼ਫਾਇਰ ਦਾ ਉਲੰਘਣ ਕੀਤਾ ਪਰ ਹੁਣ ਲੋਕਾਂ ਦੀ ਹਮਾਇਤ ਲੈਣ ਦੀ ਕੋਸ਼ਿਸ਼ ਦੌਰਾਨ ਇਸ ਬਿਆਨ ਦੇ ਕਈ ਸਿਆਸੀ ਮਾਇਨੇ ਕੱਢੇ ਜਾ ਰਹੇ ਹਨ।

Spread the love