ਚੰਡੀਗੜ੍ਹ, 23 ਫਰਵਰੀ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕੀਲਾਂ ਹੋਰ ਵੱਧ ਦੀਆਂ ਜਾ ਰਹੀਆਂ ਹਨ। ਕੰਗਨਾ ਨੂੰ ਕਿਸਾਨੀ ਅੰਦੋਲਨ ਦੌਰਾਨ 100-100 ਰੁਪਏ ਲੈਕੇ ਬੀਬੀਆਂ ਅੰਦੋਲਨ ‘ਚ ਆਈਆਂ ਹਨ ਵਾਲਾ ਭੱਦਾ ਬਿਆਨ ਭਾਰੀ ਪੈ ਰਿਹਾ ਹੈ। ਹੁਣ ਕੰਗਨਾ ਨੂੰ 19 ਅਪਰੈਲ ਨੂੰ ਬਠਿੰਡਾ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਕੰਗਨਾ ਜਿਸ ਦੇ ਖ਼ਿਲਾਫ਼ ਮਹਿਲਾ ਨੇ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ। ਕੰਗਨਾ ਨੇ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ 87 ਸਾਲਾ ਮਹਿਲਾ ਕਿਸਾਨ ਮਹਿੰਦਰ ਕੌਰ ਬਾਰੇ ਟਵੀਟ ਕੀਤਾ ਸੀ। ਜਿਸ ਤੋਂ ਬਾਅਦ ਮਹਿੰਦਰ ਕੌਰ ਨੇ ਬਠਿੰਡਾ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।

ਬਜ਼ੁਰਗ ਕਿਸਾਨ ਔਰਤ ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ 4 ਜਨਵਰੀ 2021 ਨੂੰ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਸੀ। ਜਿਸ ਦੀ ਸੁਣਵਾਈ ਕਰੀਬ 13 ਮਹੀਨੇ ਚੱਲੀ। ਹੁਣ ਅਦਾਲਤ ਨੇ ਕੰਗਨਾ ਨੂੰ ਸੰਮਨ ਜਾਰੀ ਕੀਤਾ ਹੈ। ਉਸ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਇੱਕ ਬਜ਼ੁਰਗ ਮਹਿਲਾ ਕਿਸਾਨ ਮਹਿੰਦਰ ਕੌਰ ਨੂੰ ਬਿਲਕਿਸ ਬਾਨੋ ਸਮਝ ਲਿਆ, ਜੋ ਸ਼ਾਹੀਨ ਬਾਗ ਵਿੱਚ ਸੀਏਏ ਵਿਰੋਧੀ ਪ੍ਰਦਰਸ਼ਨ ਦੀ ਚਿਹਰਾ ਸੀ। ਮਹਿੰਦਰ ਕੌਰ ਨੇ ਕਿਹਾ ਕਿ ਕੰਗਨਾ ਨੇ ਉਸ ਦੀ ਤੁਲਨਾ ਕਿਸੇ ਹੋਰ ਔਰਤ ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੰਗਨਾ ਦੇ ਟਵੀਟ ਕਾਰਨ ਉਨ੍ਹਾਂ ਨੂੰ ਮਾਨਸਿਕ ਪਰੇਸ਼ਾਨੀ ਹੋਈ ਹੈ। ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਆਂਢ-ਗੁਆਂਢੀਆਂ, ਪਿੰਡ ਵਾਸੀਆਂ ਅਤੇ ਆਮ ਲੋਕਾਂ ਵਿੱਚ ਉਸ ਦੇ ਅਕਸ ਨੂੰ ਠੇਸ ਪਹੁੰਚੀ ਹੈ।

ਇਸ ਤੋਂ ਪਹਿਲਾਂ ਕੀਰਤਪੁਰ ਸਾਹਿਬ ‘ਚ ਵੀ ਕੰਗਨਾ ਰਣੌਤ ਨੂੰ ਕਿਸਾਨਾਂ ਨੇ ਘੇਰਿਆ ਸੀ। ਜਿੱਥੇ ਉਸ ਦੀ ਟਿੱਪਣੀ ਦਾ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਉਸ ਦੀ ਕਾਰ ਨੂੰ ਘੇਰ ਲਿਆ ਅਤੇ ਮੁਆਫੀ ਮੰਗਣ ਲਈ ਕਿਹਾ। ਹਾਲਾਂਕਿ, ਕੰਗਨਾ ਨੇ ਉੱਥੇ ਕਿਹਾ ਕਿ ਉਸਨੇ ਸ਼ਾਹੀਨ ਬਾਗ ਵਿਰੋਧ ਪ੍ਰਦਰਸ਼ਨ ਲਈ ਅਜਿਹਾ ਕਿਹਾ ਸੀ। ਕਿਸਾਨਾਂ ਨੇ ਕੰਗਨਾ ਤੋਂ ਮੁਆਫੀ ਮੰਗਣ ਦੀ ਗੱਲ ਕਹੀ ਸੀ ਪਰ ਕੰਗਨਾ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ। ਕੰਗਨਾ ਉਸ ਸਮੇਂ ਹਿਮਾਚਲ ਤੋਂ ਪੰਜਾਬ ਦੇ ਰਸਤੇ ਚੰਡੀਗੜ੍ਹ ਆ ਰਹੀ ਸੀ।

Spread the love