ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਮਰਜੈਂਸੀ ਕਾਨੂੰਨ ਦੀ ਵਰਤੋਂ ਵਾਪਸ ਲੈਣ ਦਾ ਐਲਾਨ ਕੀਤਾ।

ਦੇਸ਼ ‘ਚ ਟਰੱਕਾਂ ਵਾਲਿਆਂ ਵਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਨੂੰ ਦੇਖਦਿਆਂ ਸਰਕਾਰ ਨੇ ਇਨਾਂ ਕਾਨੂੰਨਾਂ ਦੀ 32 ਸਾਲ ‘ਚ ਪਹਿਲੀ ਵਾਰ ਵਰਤੋਂ ਕੀਤੀ ਸੀ।

ਲੰਘੇ ਸੋਮਵਾਰ ਇਸ ਨੂੰ ਸੰਸਦ ਨੇ ਪਾਸ ਕੀਤਾ ਸੀ।

ਪ੍ਰਧਾਨ ਮੰਤਰੀ ਟਰੂਡੋ ਨੇ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਹੁਣ ਸਥਿਤੀ ਕਾਬੂ ਹੇਠ ਹੈ ਅਤੇ ਆਮ ਕਾਨੂੰਨੀ ਵਿਵਸਥਾ ਲੋਕਾਂ ਦੀ ਸੁਰੱਖਿਆ ਦੇ ਸਮਰੱਥ ਹੋਣ ਕਾਰਨ ਐਮਰਜੈਂਸੀ ਦੀ ਲੋੜ ਖ਼ਤਮ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਸੰਘੀ ਸਰਕਾਰ, ਸੂਬਾਈ ਪ੍ਰਸ਼ਾਸਨ ਦੀ ਹਰ ਲੋੜ ਮੌਕੇ ਉਨ੍ਹਾਂ ਨਾਲ ਖੜ੍ਹੇਗੀ।

Spread the love