ਸੰਗਰੂਰ, 25 ਫਰਵਰੀ

ਪੰਜਾਬ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਯੂਕਰੇਨ ਵਿੱਚ ਫਸੇ ਪੰਜਾਬੀਆਂ ਲਈ ਇੱਕ ਚੰਗੀ ਪਹਿਲ ਕੀਤੀ ਹੈ। ਭਗਵੰਤ ਮਾਨ ਇੱਕ ਵਟਸਐਪ ਨੰਬਰ 98778-47778 ਜਾਰੀ ਕੀਤਾ ਹੈ।

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਨ ਨੇ ਕਿਹਾ ਕਿ ਯੂਕਰੇਨ ਵਿੱਚ ਫਸੇ ਪੰਜਾਬੀਆਂ ਜਾਂ ਉਨ੍ਹਾਂ ਦੇ ਪਰਿਵਾਰ ਇਸ ਨੰਬਰ ‘ਤੇ ਸੰਪਰਕ ਕਰਨ। ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਉਨ੍ਹਾਂ ਵੱਲੋਂ ਪੂਰੀ ਮਦਦ ਕੀਤੀ ਜਾਵੇਗੀ।

ਯੂਕਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਵੱਡੀ ਗਿਣਤੀ ‘ਚ ਪੰਜਾਬੀ ਵਿਦਿਆਰਥੀ ਅਤੇ ਕੰਮ ‘ਤੇ ਗਏ ਲੋਕ ਉਥੇ ਫਸ ਗਏ ਹਨ। ਭਗਵੰਤ ਮਾਨ ਪਹਿਲਾਂ ਵੀ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਮਦਦ ਕਰਦੇ ਰਹੇ ਹਨ।

ਇਸ ਤੋਂ ਪਹਿਲਾਂ ਮਾਨ ਨੇ ਕੇਂਦਰ ਸਰਕਾਰ ਨੂੰ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਨੂੰ ਮੁਫ਼ਤ ਤੇ ਸੁਰੱਖਿਅਤ ਵਾਪਸ ਲਿਆਉਣ ਦੀ ਅਪੀਲ ਕੀਤੀ ਸੀ। ਮਾਨ ਨੇ ਇਲਜ਼ਾਮ ਲਾਇਆ ਸੀ ਕਿ ਸੰਕਟ ਮੌਕੇ ਹਵਾਈ ਟਿਕਟਾਂ ਦੇ ਰੇਟ ਵਧਾ ਦਿੱਤੇ ਗਏ ਹਨ।

ਇਨ੍ਹਾਂ ਲੋਕਾਂ ਖ਼ਿਲਾਫ਼ ਵੀ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੇ ਵਿਦਿਆਰਥੀਆਂ ਨੂੰ ਯੂਕਰੇਨ ਤੋਂ ਵਾਪਸ ਆਉਣ ਲਈ ਕਿਹਾ ਪਰ ਕੋਈ ਪ੍ਰਬੰਧ ਨਹੀਂ ਕੀਤਾ।

ਉਨ੍ਹਾਂ ਨੇ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਨੂੰ ਉਚਿਤ ਮਦਦ ਨਾ ਮਿਲਣ ਨੂੰ ਵੀ ਮੰਦਭਾਗਾ ਕਰਾਰ ਦਿੱਤਾ।

Spread the love