ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੇ ਯੂਕਰੇਨ ਵਿਰੁੱਧ ਰੂਸ ਦੇ ‘ਹਮਲਾਵਰ ਵਤੀਰੇ’ ਦੀ ‘ਜ਼ੋਰਦਾਰ ਨਿੰਦਾ’ ਕਰਨ ਵਾਲੇ ਮਤੇ ‘ਤੇ ਵੋਟਿੰਗ ਕੀਤੀ,ਖਾਸ ਗੱਲ ਇਹ ਹੈ ਕਿ ਭਾਰਤ ਨੇ ਇਸ ਵੋਟਿੰਗ ‘ਚ ਹਿੱਸਾ ਨਹੀਂ ਲਿਆ।

ਕਿਹਾ ਜਾ ਰਿਹਾ ਕਿ ਭਾਰਤ ਨੇ ਯੂਕਰੇਨ ’ਤੇ ਹਮਲੇ ਕਾਰਨ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿਚ ਰੂਸ ਦੀ ਨਿੰਦਾ ਕਰਨ ਵਾਲੇ ਮਤੇ ‘ਤੇ ਵੋਟ ਨਾ ਪਾ ਕੇ ਗੱਲਬਾਤ ਅਤੇ ਕੂਟਨੀਤੀ ਨੂੰ ਅੱਗੇ ਵਧਾਉਣ ਲਈ ਸਾਰੀਆਂ ਧਿਰਾਂ ਤੱਕ ਪਹੁੰਚਣ ਦਾ ਰਾਹ ਖੁੱਲ੍ਹਾ ਰੱਖਿਆ ਹੈ।

ਸੁਰੱਖਿਆ ਪਰਿਸ਼ਦ ਵਿੱਚ ਮਤਾ ਪਾਸ ਨਹੀਂ ਹੋ ਸਕਿਆ ਕਿਉਂਕਿ ਇਸ ਕੌਂਸਲ ਦੇ ਸਥਾਈ ਮੈਂਬਰ ਰੂਸ ਨੇ ਵੀਟੋ ਕਰ ਦਿੱਤਾ।

ਉਧਰ ਦੂਸਰੇ ਪਾਸੇ ਯੂਕਰੇਨ ‘ਚ ਫਸੇ ਭਾਰਤੀ ਵਿਿਦਆਰਥੀਆਂ ਨੂੰ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਨੇ।

ਭਾਰਤੀ ਦੂਤਘਰ ਨੇ ਨਾਗਰਿਕਾਂ ਨੂੰ ਆਪਣੇ ਅਧਿਕਾਰੀਆਂ ਨਾਲ ਤਾਲਮੇਲ ਕੀਤੇ ਬਗ਼ੈਰ ਸਰਹੱਦੀ ਚੌਕੀਆਂ ‘ਤੇ ਨਾ ਜਾਣ ਲਈ ਕਿਹਾ ਹੈ।

ਭਾਰਤੀ ਦੂਤਘਰ ਨੇ ਕਿਹਾ ਸਰਹੱਦੀ ਜਾਂਚ ਚੌਕੀਆਂ ‘ਤੇ ਸਥਿਤੀ ਸੰਵੇਦਨਸ਼ੀਲ ਹੈ ਤੇ ਨਾਗਰਿਕਾਂ ਨੂੰ ਕੱਢਣ ਲਈ ਗੁਆਢੀ ਦੇਸ਼ਾਂ ਨਾਲ ਗੱਲਬਾਤ ਚੱਲ ਰਹੀ ਹੈ।

Spread the love