ਦੋ ਦਿਨ ਬੀਤਣ ਤੋਂ ਬਾਅਦ ਰੂਸ ਦੇ ਰਾਸ਼ਟਰਪਤੀ ਨੇ ਯੂਕਰੇਨੀ ਫੌਜ ਨੂੰ ਤਖ਼ਤਾ ਪਲਟਣ ਦਾ ਸੱਦਾ ਦਿੱਤਾ ਹੈ।

ਯੂਕਰੇਨ ’ਤੇ ਤਿੰਨ ਪਾਸਿਆਂ ਤੋਂ ਕੀਤੇ ਹਮਲੇ ਤੋਂ ਬਾਅਦ ਮਾਹੌਲ ਲਗਾਤਾਰ ਬਦਲਦਾ ਜਾ ਰਿਹੈ।ਪੂਤਿਨ ਨੇ ਕਿਹਾ ਕਿ ਸੱਤਾ ਫੌਜ ਹੱਥ ਆਉਣ ਨਾਲ ਰੂਸ ਤੇ ਯੂਕਰੇਨ ਬਿਹਤਰ ਤਰੀਕੇ ਨਾਲ ਗੱਲਬਾਤ ਕਰ ਸਕਣਗੇ।

ਪੂਤਿਨ ਨੇ ਆਪਣੇ ਯੂਕਰੇਨੀ ਹਮਰੁਤਬਾ ਵਲੋਦੋਮੀਰ ਜ਼ੇਲੈਂਸਕੀ ਦੀ ਗੱਲਬਾਤ ਦੀ ਪੇਸ਼ਕਸ਼ ਮਗਰੋਂ ਯੂਕਰੇਨ ਅੱਗੇ ਦੋ ਸ਼ਰਤਾਂ ਰੱਖੀਆਂ ਹਨ।

ਪਹਿਲੀ ਸ਼ਰਤ ਕ੍ਰੀਮੀਆ ਨੂੰ ਰੂਸ ਦਾ ਹਿੱਸਾ ਮੰਨਿਆ ਜਾਵੇ ਤੇ ਯੂਕਰੇਨ ਨਾਟੋ ਫ਼ੌਜਾਂ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰੇ।

ਉਧਰ ਰੂਸੀ ਫੌਜ ਅੱਜ ਰਾਜਧਾਨੀ ਕੀਵ ਵਿੱਚ ਦਾਖ਼ਲ ਹੋ ਗਈ।

ਫੌਜ ਨੇ ਕੀਵ ਦੇ ਐਨ ਬਾਹਰਵਾਰ ਰਣਨੀਤਕ ਪੱਖੋਂ ਅਹਿਮ ਹਵਾਈ ਅੱਡੇ ਨੂੰ ਵੀ ਕਬਜ਼ੇ ਵਿੱਚ ਲੈ ਲਿਆ।

ਉਧਰ ਯੂਕਰੇਨੀ ਰੱਖਿਆ ਮੰਤਰਾਲੇ ਨੇ 1000 ਤੋਂ ਵੱਧ ਰੂਸੀ ਫੌਜੀਆਂ ਨੂੰ ਮਾਰਨ ਦਾ ਦਾਅਵਾ ਕੀਤਾ ਹੈ ਜਦੋਂਕਿ ਰਾਸ਼ਟਰਪਤੀ ਵਲੋਦੋਮੀਰ ਜ਼ੇਲੈਂਸਕੀ ਨੇ ਕਿਹਾ ਕਿ ਰੂਸੀ ਹਮਲੇ ਵਿੱਚ 137 ਆਮ ਨਾਗਰਿਕਾਂ ਤੇ ਸੁਰੱਖਿਆ ਬਲਾਂ ਦੀ ਜਾਨ ਚਲੀ ਗਈ ।

Spread the love