ਨਵੀਂ ਦਿੱਲੀ, 26 ਫਰਵਰੀ: ਭਾਰਤ ਸਰਕਾਰ ਨੇ ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਰੋਮਾਨੀਆ ਤੇ ਹੰਗਰੀ ਰਸਤੇ ਕੱਢਣ ਦੀ ਤਿਆਰੀ ਖਿੱਚ ਲਈ ਹੈ। ਯੂਕਰੇਨ ਸਥਿਤ ਭਾਰਤੀ ਅੰਬੈਸੀ ਨੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕਰਦਿਆਂ ਉਨ੍ਹਾਂ ਨੂੰ ਮਜ਼ਬੂਤ, ਸੁਰੱਖਿਅਤ ਤੇ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਸਰਕਾਰ ਨੇ ਭਾਰਤੀ ਨਾਗਰਿਕਾਂ ਦੀ ਯੂਕਰੇਨ ਤੋਂ ਸੁਰੱਖਿਅਤ ਦੇਸ਼ ਵਾਪਸੀ ’ਤੇ ਆਉਣ ਵਾਲਾ ਸਾਰਾ ਖਰਚ ਚੁੱਕਣ ਦਾ ਦਾਅਵਾ ਕੀਤਾ ਹੈ

ਵਿਦੇਸ਼ ਸਕੱਤਰ ਹਰਸ਼ ਵਰਧਨ ਸ਼੍ਰਿੰਗਲਾ ਨੇ ਲੰਘੇ ਦਿਨ ਕਿਹਾ ਸੀ ਕਿ ਯੂਕਰੇਨ ਵਿੱਚ 20 ਹਜ਼ਾਰ ਦੇ ਕਰੀਬ ਭਾਰਤੀ ਸਨ, ਜਿਨ੍ਹਾਂ ਵਿੱਚੋਂ ਚਾਰ ਹਜ਼ਾਰ ਦੇ ਕਰੀਬ ਪਿਛਲੇ ਦਿਨਾਂ ’ਚੋਂ ਉਥੋਂ ਨਿਕਲ ਗਏ ਹਨ। ਇਸ ਦੌਰਾਨ ਯੂਕਰੇਨ ਸਥਿਤ ਭਾਰਤੀ ਅੰਬੈਸੀ ਨੇ ਕਿਹਾ ਕਿ ਇਥੇ ਫਸੇ ਭਾਰਤੀ ਨਾਗਰਿਕਾਂ ਨੂੰ ਰੋਮਾਨੀਆ ਤੇ ਹੰਗਰੀ ਦੀਆਂ ਸਰਹੱਦਾਂ ਰਸਤੇ ਕੱੱਢਣ ਲਈ ਯਤਨ ਜਾਰੀ ਹਨ। ਅੰਬੈਸੀ ਨੇ ਇਕ ਐਡਵਾਈਜ਼ਰੀ ਵਿੱਚ ਕਿਹਾ ਕਿ ਭਾਰਤੀ ਟੀਮਾਂ ਹੰਗਰੀ ਤੇ ਰੋਮਾਨੀਆ ਦੀਆਂ ਸਰਹੱਦ ’ਤੇ ਕ੍ਰਮਵਾਰ ਚੋਪ-ਜ਼ਾਹੋਨੀ ਚੈੱਕ ਪੋਸਟ ਅਤੇ ਪੋਰੁਬਨ-ਸਇਰੇਟ ’ਤੇ ਤਾਇਨਾਤ ਹਨ।

Spread the love