26 ਫਰਵਰੀ

ਉੱਤਰ ਪ੍ਰਦੇਸ਼ ਸਣੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਇਸ ਦੇ ਨਤੀਜੇ 10 ਮਾਰਚ ਨੂੰ ਆਉਣਗੇ। ਇੱਕ ਪਾਸੇ ਕੱਚੇ ਤੇਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ ਅਤੇ ਦੂਜੇ ਪਾਸੇ ਪਿਛਲੇ 115 ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਹਾਲਾਂਕਿ, ਇਹ ਖੁਸ਼ੀ ਜ਼ਿਆਦਾ ਦੇਰ ਨਹੀਂ ਰਹਿਣ ਵਾਲੀ।

ਡੋਮੇਸਟਿਕ ਰੇਟਿੰਗ ਏਜੰਸੀ ਆਈਸੀਆਰਏ (ICRA) ਨੇ ਆਪਣੀ ਰਿਪੋਰਟ ‘ਚ ਕਿਹਾ ਕਿ ਮੌਜੂਦਾ ਸਮੇਂ ‘ਚ ਕੱਚੇ ਤੇਲ ਦੀ ਕੀਮਤ ਦੇ ਆਧਾਰ ‘ਤੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ 8 ਰੁਪਏ ਪ੍ਰਤੀ ਲੀਟਰ ਤੱਕ ਘੱਟ ਹੈ। ਇਕਰਾ ਦੀ ਮੁੱਖ ਅਰਥ ਸ਼ਾਸਤਰੀ ਨੇ ਕਿਹਾ ਕਿ ਹਾਲਾਂਕਿ ਅਸੀਂ ਸਹੀ ਮਾਤਰਾ ਬਾਰੇ ਨਹੀਂ ਦੱਸ ਸਕਦੇ, ਪਰ ਇਹ 6-8 ਰੁਪਏ ਪ੍ਰਤੀ ਲੀਟਰ ਦੇ ਦਾਇਰੇ ਵਿੱਚ ਹੈ। ਜਿਸ ਸਮੇਂ ਚੋਣਾਂ ਦਾ ਐਲਾਨ ਹੋਇਆ ਸੀ, ਉਸ ਸਮੇਂ ਕੱਚੇ ਤੇਲ ਦੀ ਕੀਮਤ 80 ਡਾਲਰ ਸੀ, ਜੋ ਹੁਣ 107 ਡਾਲਰ ‘ਤੇ ਪਹੁੰਚ ਗਈ ਹੈ।

ਇਕਰਾ ਦੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਜੇਕਰ ਸਰਕਾਰ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ‘ਚ ਕਟੌਤੀ ਕਰਕੇ ਇਸ ਨੂੰ ਕਰੋਨਾ ਤੋਂ ਪਹਿਲਾਂ ਦੇ ਪੱਧਰ ‘ਤੇ ਲਿਆਉਂਦੀ ਹੈ ਤਾਂ ਸਰਕਾਰੀ ਖਜ਼ਾਨੇ ‘ਤੇ ਕਰੀਬ 92000 ਕਰੋੜ ਰੁਪਏ ਦਾ ਬੋਝ ਵਧ ਜਾਵੇਗਾ। 10 ਮਾਰਚ ਨੂੰ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਕੀਮਤਾਂ ਵਿੱਚ ਵਾਧਾ ਤੈਅ ਮੰਨਿਆ ਜਾ ਰਿਹਾ ਹੈ। ਅਜਿਹੇ ‘ਚ ਸਰਕਾਰ ਕੋਲ ਕੀਮਤ ‘ਤੇ ਕੰਟਰੋਲ ਲਿਆਉਣ ਲਈ ਐਕਸਾਈਜ਼ ਡਿਊਟੀ ‘ਚ ਕਟੌਤੀ ਦਾ ਵਿਕਲਪ ਹੈ। ਨਹੀਂ ਤਾਂ ਪ੍ਰਚੂਨ ਮਹਿੰਗਾਈ ਵਧੇਗੀ ਜੋ ਵੱਡੀ ਚੁਣੌਤੀ ਹੋਵੇਗੀ।

ਸਰਕਾਰ ਨੇ ਨਵੰਬਰ 2021 ਵਿੱਚ ਐਕਸਾਈਜ਼ ਡਿਊਟੀ ਵਿੱਚ ਕਟੌਤੀ ਦਾ ਐਲਾਨ ਕੀਤਾ ਸੀ। ਪੈਟਰੋਲ ‘ਤੇ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 10 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਦੀ ਕਟੌਤੀ ਕੀਤੀ ਗਈ ਹੈ। ਫਿਲਹਾਲ ਪੈਟਰੋਲ ‘ਤੇ ਐਕਸਾਈਜ਼ ਡਿਊਟੀ 27.9 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 21.8 ਰੁਪਏ ਪ੍ਰਤੀ ਲੀਟਰ ਹੈ। ਮਾਰਚ 2020 ਦੇ ਮੁਕਾਬਲੇ ਪੈਟਰੋਲ ‘ਤੇ 8 ਰੁਪਏ ਅਤੇ ਡੀਜ਼ਲ ‘ਤੇ 6 ਰੁਪਏ ਜ਼ਿਆਦਾ ਐਕਸਾਈਜ਼ ਡਿਊਟੀ ਵਸੂਲੀ ਜਾ ਰਹੀ ਹੈ।

ਬਜਟ 2022-23 ਵਿੱਚ ਸਰਕਾਰ ਨੇ ਐਕਸਾਈਜ਼ ਡਿਊਟੀ ਕੁਲੈਕਸ਼ਨ ਵਿੱਚ 15 ਫੀਸਦੀ ਦੀ ਗਿਰਾਵਟ ਦਾ ਅਨੁਮਾਨ ਲਗਾਇਆ ਹੈ। ਕੁਲ ਕੁਲੈਕਸ਼ਨ 3.4 ਲੱਖ ਕਰੋੜ ਰੁਪਏ ਹੋ ਸਕਦੀ ਹੈ। ਵਿੱਤੀ ਸਾਲ 2021-22 ਲਈ ਐਕਸਾਈਜ਼ ਡਿਊਟੀ ਕੁਲੈਕਸ਼ਨ ਦਾ ਅਨੁਮਾਨ 3.9 ਲੱਖ ਕਰੋੜ ਰੁਪਏ ਹੈ।

Spread the love