ਵਿਰੋਧੀ ਧਿਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਹੁਦੇ ਤੋਂ ਹਟਾਉਣ ਦੀ ਤਿਆਰੀ ਕਰ ਲਈ ਹੈ।

ਵਿਰੋਧੀ ਨੇਤਾਵਾਂ ਨੇ ਇਮਰਾਨ ਖਿਲਾਫ ਬੇਭਰੋਸਗੀ ਮਤਾ ਲਿਆਉਣ ‘ਤੇ ਫੌਜ ਨੂੰ ਦਖਲ ਨਾ ਦੇਣ ਲਈ ਵੀ ਕਿਹਾ ਹੈ।

ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਸਹਿ-ਪ੍ਰਧਾਨ ਬਿਲਾਵਲ ਭੁੱਟੋ ਨੇ ਦਾਅਵਾ ਕੀਤਾ ਹੈ ਕਿ ਵਿਰੋਧੀ ਧਿਰ ਕੋਲ 200 ਸੰਸਦ ਮੈਂਬਰਾਂ ਦਾ ਸਮਰਥਨ ਹੈ, ਜੋ ਇਮਰਾਨ ਖਾਨ ਅਤੇ ਉਨ੍ਹਾਂ ਦੀ ਸਰਕਾਰ ਨੂੰ ਬਾਹਰ ਕਰਨ ਲਈ ਕਾਫੀ ਹੈ।

ਪਾਕਿਸਤਾਨੀ ਸੰਵਿਧਾਨ ਮੁਤਾਬਕ ਵਿਰੋਧੀ ਪਾਰਟੀਆਂ ਨੂੰ ਅਵਿਸ਼ਵਾਸ ਮਤ ਜਿੱਤਣ ਲਈ 342 ਸੀਟਾਂ ਵਿੱਚੋਂ ਸਿਰਫ਼ 172 ਵੋਟਾਂ ਦੀ ਲੋੜ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਪਾਕਿਸਤਾਨ ਦੇ ਜਿਸ ਤਰ੍ਹਾਂ ਦੇ ਹਾਲਾਤ ਹਨ, ਉਸ ਨੂੰ ਦੇਖ ਕੇ ਹੀ ਇਹ ਫੈਸਲਾ ਲਿਆ ਹੈ।

ਅਸੀਂ ਫੌਜ ਨਾਲ ਵੀ ਗੱਲ ਕੀਤੀ ਹੈ ਕਿ ਇਸ ਵਾਰ ਸੰਵਿਧਾਨਕ ਢਾਂਚੇ ਦੇ ਅੰਦਰ ਰਹਿ ਕੇ ਸਿਆਸਤਦਾਨਾਂ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ। ਸਾਨੂੰ ਉਮੀਦ ਹੈ ਕਿ ਫੌਜ ਨਿਰਪੱਖ ਰਹੇਗੀ।

ਜੇਕਰ ਅਜਿਹਾ ਹੁੰਦਾ ਹੈ ਤਾਂ ਇਮਰਾਨ ਦੀ ਸਰਕਾਰ ਨੂੰ ਡਿੱਗਣ ਤੋਂ ਕੋਈ ਨਹੀਂ ਰੋਕ ਸਕਦਾ।

ਬਿਲਾਵਲ ਨੇ ਕਿਹਾ ਕਿ ਮਾਰਚ ਦਾ ਪਹਿਲਾ ਜਾਂ ਦੂਜਾ ਹਫਤਾ ਪਾਕਿਸਤਾਨ ਲਈ ਮਹੱਤਵਪੂਰਨ ਹੋ ਸਕਦਾ ਹੈ।

Spread the love