ਨਵੀਂ ਦਿੱਲੀ, 28 ਫਰਵਰੀ

ਰੂਸ ਅਤੇ ਯੂਕਰੇਨ ਦੀ ਜੰਗ ਵਿਚਾਲੇ ਇੰਟਰਨੈਸ਼ਨਲ ਯਾਤਰੀ ਉਡਾਣਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਦੱਸਦੇਈਏ ਕੀ ਇਹ ਪਾਬੰਦੀ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ।

ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਨੇ ਕਿਹਾ ਕਿ ਦੇਸ਼ ਵਿੱਚ ਇੰਟਰਨੈਸ਼ਨਲ ਯਾਤਰੀ ਉਡਾਣਾਂ ‘ਤੇ ਲੱਗੀ ਪਾਬੰਦੀ ਨੂੰ ਅਗਲੇ ਹੁਕਮਾਂ ਤੱਕ ਵਧਾ ਦਿੱਤਾ ਗਿਆ । ਇਸ ਤੋਂ ਪਹਿਲਾਂ 19 ਜਨਵਰੀ ਨੂੰ ਲਗਾਈਆਂ ਪਾਬੰਦੀਆਂ ਨੂੰ ਵਧਾ ਕੇ 28 ਫਰਵਰੀ ਤੱਕ ਵਧਾ ਦਿੱਤਾ ਗਿਆ ਸੀ। ਕਰੋਨਾ ਵਾਇਰਸ ਦੇ ਫੈਲਣ ਤੋਂ ਬਾਅਦ 23 ਮਾਰਚ 2020 ਤੋਂ ਭਾਰਤ ਵਿੱਚ ਇੰਟਰਨੈਸ਼ਨਲ ਯਾਤਰੀ ਉਡਾਣਾਂ ‘ਤੇ ਰੋਕ ਲਗਾ ਦਿੱਤੀ ਸੀ। ਹਾਲਾਂਕਿ, ਇਸ ਤੋਂ ਬਾਅਦ ਬਣੇ ਏਅਰ ਬਬਲ ਵਿਵਸਥਾ ਦੇ ਤਹਿਤ, ਜੁਲਾਈ 2020 ਤੋਂ ਭਾਰਤ ਅਤੇ ਲਗਭਗ 45 ਦੇਸ਼ਾਂ ਵਿਚਕਾਰ ਵਿਸ਼ੇਸ਼ ਯਾਤਰੀ ਉਡਾਣਾਂ ਚੱਲ ਰਹੀਆਂ ਹਨ।

ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ ਨੇ ਇੱਕ ਸਰਕੂਲਰ ਵਿੱਚ ਕਿਹਾ, “ਸਮਰੱਥ ਅਥਾਰਟੀ ਨੇ ਭਾਰਤ ਤੋਂ ਇੰਟਰਨੈਸ਼ਨਲ ਪੈਸੇੰਜਰ ਵਪਾਰਕ ਯਾਤਰੀ ਸੇਵਾਵਾਂ ਦੀ ਪਾਬੰਦੀ ਨੂੰ ਅਗਲੇ ਆਦੇਸ਼ਾਂ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ।” ਸਰਕੂਲਰ ਵਿਚ ਕਿਹਾ ਗਿਆ ਹੈ ਕਿ ਇਹ ਪਾਬੰਦੀ ਅੰਤਰਰਾਸ਼ਟਰੀ ਕਾਰਗੋ ਉਡਾਣਾਂ ਅਤੇ ਵਿਸ਼ੇਸ਼ ਤੌਰ ‘ਤੇ ਡੀਜੀਸੀਏ ਦੁਆਰਾ ਮਨਜ਼ੂਰ ਉਡਾਣਾਂ ‘ਤੇ ਲਾਗੂ ਨਹੀਂ ਹੋਵੇਗੀ। ਏਅਰ ਬਬਲ ਵਿਵਸਥਾ ਦੇ ਤਹਿਤ ਆਉਣ ਵਾਲੀਆਂ ਉਡਾਣਾਂ ‘ਤੇ ਕੋਈ ਅਸਰ ਨਹੀਂ ਪਵੇਗਾ।

ਡੀਜੀਸੀਏ ਨੇ 26 ਨਵੰਬਰ 2021 ਨੂੰ ਐਲਾਨ ਕੀਤਾ ਸੀ ਕਿ ਭਾਰਤ 15 ਦਸੰਬਰ 2021 ਤੋਂ ਅਨੁਸੂਚਿਤ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਨੂੰ ਮੁੜ ਸ਼ੁਰੂ ਕਰੇਗਾ। ਇਸ ਤੋਂ ਠੀਕ ਇੱਕ ਦਿਨ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਵਿਡ -19 ਦੇ ਓਮਾਈਕਰੋਨ ਵੇਰੀਐਂਟ ਨੂੰ ਲੈ ਕੇ ਵੱਧ ਰਹੀਆਂ ਚਿੰਤਾਵਾਂ ਦੇ ਮੱਦੇਨਜ਼ਰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਡੀਜੀਸੀਏ ਨੂੰ ਆਪਣੇ ਫੈਸਲੇ ਦੀ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ। 1 ਦਸੰਬਰ 2021 ਨੂੰ, ਡੀਜੀਸੀਏ ਨੇ ਆਪਣੇ 26 ਨਵੰਬਰ ਦੇ ਫੈਸਲੇ ਨੂੰ ਇਹ ਦੱਸੇ ਬਿਨਾਂ ਰੱਦ ਕਰ ਦਿੱਤਾ ਕਿ ਅਨੁਸੂਚਿਤ ਅੰਤਰਰਾਸ਼ਟਰੀ ਉਡਾਣਾਂ ਦੀ ਮੁਅੱਤਲੀ ਕਿੰਨੀ ਦੇਰ ਤੱਕ ਜਾਰੀ ਰਹੇਗੀ।

Spread the love