ਨਵੀਂ ਦਿੱਲੀ, 28 ਫਰਵਰੀ

ਰੂਸੀ ਹਮਲੇ ਤੋਂ ਬਾਅਦ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ‘ਚ ਇਕ ਵਾਰ ਫਿਰ ਉੱਚ ਪੱਧਰੀ ਮੀਟਿੰਗ ਕਰਨਗੇ।

ਪ੍ਰਧਾਨ ਮੰਤਰੀ ਮੋਦੀ ਉੱਤਰ ਪ੍ਰਦੇਸ਼ ‘ਚ ਚੋਣ ਪ੍ਰਚਾਰ ਤੋਂ ਵਾਪਸ ਆਉਣ ਦੇ ਤੁਰੰਤ ਬਾਅਦ ਇਹ ਬੈਠਕ ਕਰਨਗੇ। ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਦਿਨੀਂ ਇੱਕ ਉੱਚ-ਪੱਧਰੀ ਮੀਟਿੰਗ ਵੀ ਕੀਤੀ, ਜਿਸ ਵਿੱਚ ਉਨ੍ਹਾਂ ਕਿਹਾ ਕਿ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਜਲਦੀ ਵਾਪਸੀ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਮਿਲੀ ਜਾਣਕਾਰੀ ਮੁਤਾਬਿਕ ਬੈਠਕ ‘ਚ ਯੂਕਰੇਨ ਦੇ ਗੁਆਂਢੀ ਦੇਸ਼ਾਂ ਨਾਲ ਹੋਰ ਸਹਿਯੋਗ ‘ਤੇ ਵੀ ਚਰਚਾ ਹੋਈ ਤਾਂ ਜੋ ਭਾਰਤੀ ਵਿਦਿਆਰਥੀਆਂ ਨੂੰ ਯੁੱਧਗ੍ਰਸਤ ਦੇਸ਼ ਤੋਂ ਬਾਹਰ ਕੱਢਿਆ ਜਾ ਸਕੇ।

ਬੈਠਕ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

Spread the love