28, ਫਰਵਰੀ

ਅਦਾਕਾਰਾ ਕੰਗਨਾ ਰਣੌਤ ਦੀ ‘ਧਾਕੜ’ ਫ਼ਿਲਮ ਕਾਫ਼ੀ ਚਰਚਾ ‘ਚ ਹੈ। ਫਿਲਮ ਦੀ ਰਿਲੀਜ਼ਿੰਗ ਡੇਟ ਦਾ ਇੰਤਜ਼ਾਰ ਪ੍ਰਸ਼ੰਸਕਾਂ ਨੂੰ ਬੇਸਬਰੀ ਨਾਲ ਹੈ। ਫਿਲਮ ਪਹਿਲਾਂ ਇਸ ਸਾਲ ਅਪ੍ਰੈਲ ‘ਚ ਰਿਲੀਜ਼ ਹੋਣੀ ਸੀ ਪਰ ਹੁਣ ਫਿਲਮ ਦੀ ਨਵੀਂ ਰਿਲੀਜ਼ ਡੇਟ ਆ ਗਈ ਹੈ। ਦਰਅਸਲ, ਕੰਗਨਾ ਨੇ ਫਿਲਮ ਦਾ ਨਵਾਂ ਪੋਸਟਰ ਸਾਂਝਾ ਕਰਦਿਆਂ ਧਾਕੜ ਦੀ ਨਵੀਂ ਰਿਲੀਜ਼ ਡੇਟ ਦੱਸੀ ਹੈ। ਪੋਸਟਰ ਸ਼ੇਅਰ ਕਰਦਿਆਂ ਕੰਗਨਾ ਨੇ ਲਿਖਿਆ, ‘ਧਾਕੜ’ ਹੁਣ 27 ਮਈ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

ਜਿਸ ਲਈ ਪ੍ਰਸ਼ੰਸਕ ਕਾਫੀ ਖੁਸ਼ੀਆਂ ਜ਼ਾਹਰ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕੰਗਨਾ ਰਣੌਤ ਫਿਲਮ ਦੇ ਸੈੱਟ ਤੋਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਰਹਿੰਦੀ ਹੈ। ਅਜਿਹੇ ‘ਚ ਪ੍ਰਸ਼ੰਸਕ ਕਾਫੀ ਉਤਸ਼ਾਹ ‘ਚ ਰਹਿੰਦੇ ਹਨ। ਪ੍ਰਸ਼ੰਸਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਇਸ ਫਿਲਮ ‘ਚ ਦਿਲਚਸਪ ਗੱਲ ਇਹ ਹੈ ਕਿ ਇਹ ਫਿਲਮ ਸਿਰਫ ਹਿੰਦੀ ਹੀ ਨਹੀਂ ਬਲਕਿ ਤਾਮਿਲ, ਤੇਲਗੂ ਅਤੇ ਮਲਿਆਲਮ ਭਾਸ਼ਾਵਾਂ ‘ਚ ਵੀ ਰਿਲੀਜ਼ ਹੋਵੇਗੀ। ਇਸ ਫਿਲਮ ‘ਚ ਕੰਗਨਾ ਤੋਂ ਇਲਾਵਾ ਅਰਜੁਨ ਰਾਮਪਾਲ, ਦਿਵਿਆ ਦੱਤਾ ਮੁੱਖ ਭੂਮਿਕਾ ਨਿਭਾਉਣਗੇ।

ਤੁਹਾਨੂੰ ਦੱਸ ਦੇਈਏ ਕਿ ਇਸ ਫਿਲਮ ‘ਚ ਕੰਗਨਾ ਰਣੌਤ ਦੇ ਨਾਲ ਅਦਾਕਾਰ ਅਰਜੁਨ ਰਾਮਪਾਲ ਵੀ ਨਜ਼ਰ ਆਉਣਗੇ। ਹਾਲ ਹੀ ‘ਚ ਅਦਾਕਾਰਾ ਨੇ ਸੋਸ਼ਲ ਮੀਡੀਆ ‘ਤੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਉਨ੍ਹਾ ਦੱਸਿਆ ਹੈ ਕਿ ਇਹ ਫਿਲਮ 27 ਮਈ 2022 ਨੂੰ ਰਿਲੀਜ਼ ਹੋਵੇਗੀ। ਇਹ ਫਿਲਮ ਚਾਰ ਭਾਸ਼ਾਵਾਂ ਹਿੰਦੀ, ਤਾਮਿਲ, ਤੇਲਗੂ ਅਤੇ ਮਲਿਆਲਮ ਵਿੱਚ ਰਿਲੀਜ਼ ਹੋਵੇਗੀ। ਦਰਅਸਲ, ਪਹਿਲਾਂ ਇਹ ਫਿਲਮ ਅਪ੍ਰੈਲ ‘ਚ ਰਿਲੀਜ਼ ਹੋਣ ਵਾਲੀ ਸੀ। ਪਰ ਕਰੋਨਾ ਦੀ ਤੀਜੀ ਲਹਿਰ ਦੇ ਕਾਰਨ ਨਿਰਮਾਤਾਵਾਂ ਨੇ ਫਿਲਮ ਦੀ ਰਿਲੀਜ਼ ਡੇਟ ਟਾਲ ਦਿੱਤੀ ਸੀ ।

Spread the love