01 ਮਾਰਚ 2022

ਯੂਕਰੇਨ ‘ਤੇ ਰੂਸੀ ਹਮਲੇ ਦਾ ਅੱਜ ਛੇਵਾਂ ਦਿਨ ਹੈ। ਇਸ ਦੌਰਾਨ ਯੂਕਰੇਨ ਵਿੱਚ ਫਸੇ 182 ਭਾਰਤੀ ਨਾਗਰਿਕਾਂ ਨੂੰ ਲੈ ਕੇ ਓਪਰੇਸ਼ਨ ਗੰਗਾ ਦੀ ਸੱਤਵੀਂ ਉਡਾਣ ਬੁਖਾਰੇਸਟ, ਰੋਮਾਨੀਆ ਤੋਂ ਮੁੰਬਈ ਪਹੁੰਚੀ। ਕੇਂਦਰੀ ਮੰਤਰੀ ਨਰਾਇਣ ਰਾਣੇ ਨੇ ਮੁੰਬਈ ਹਵਾਈ ਅੱਡੇ ‘ਤੇ ਭਾਰਤੀ ਵਿਦਿਆਰਥੀਆਂ ਅਤੇ ਨਾਗਰਿਕਾਂ ਦਾ ਸਵਾਗਤ ਕੀਤਾ। ਅੱਠਵੀਂ ਉਡਾਣ ਵੀ ਅੱਜ ਹੰਗਰੀ ਦੇ ਬੁਡਾਪੇਸਟ ਤੋਂ ਨਵੀਂ ਦਿੱਲੀ ਲਈ ਰਵਾਨਾ ਹੋਈ। ਇਸ ਦੌਰਾਨ ਭਾਰਤੀ ਵਿਦਿਆਰਥੀਆਂ ਨੇ ਕਿਹਾ, ਸਾਨੂੰ ਯੂਕਰੇਨ ਤੋਂ ਨੂੰ ਕੱਢਣ ਲਈ ਭਾਰਤੀ ਦੂਤਾਵਾਸ ਅਤੇ ਸਰਕਾਰ ਦਾ ਧੰਨਵਾਦ ਕਰਨਾ ਚਾਹੁੰਦੇ ਹਾਂ। ਉਹ ਸਾਨੂੰ ਸੁਰੱਖਿਅਤ ਘਰ ਵਾਪਸ ਲਿਆਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ।

Spread the love