01 ਮਾਰਚ 2022

ਭਾਰਤ ਸਰਕਾਰ ਯੂਕਰੇਨ ਵਿੱਚ ਫਸੇ ਸਾਰੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਵਿੱਚ ਲੱਗੀ ਹੋਈ ਹੈ। ਰੂਸ-ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਰਮਿਆਨ ਆਪਰੇਸ਼ਨ ਗੰਗਾ ਤਹਿਤ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਜਾ ਰਿਹਾ ਹੈ। ਹੁਣ ਤੱਕ 2000 ਤੋਂ ਵੱਧ ਭਾਰਤੀ ਘਰ ਪਰਤ ਚੁੱਕੇ ਹਨ। ਹਾਲਾਂਕਿ, ਵੱਡੀ ਗਿਣਤੀ ਵਿੱਚ ਨਾਗਰਿਕ ਅਜੇ ਵੀ ਯੂਕਰੇਨ ਵਿੱਚ ਫਸੇ ਹੋਏ ਹਨ ਅਤੇ ਭਾਰਤ ਵਾਪਸ ਆਉਣ ਲਈ ਮਦਦ ਦੀ ਤਲਾਸ਼ ਕਰ ਰਹੇ ਹਨ। ਇਸ ਦੌਰਾਨ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੱਸਿਆ ਕਿ ਏਅਰ ਇੰਡੀਆ ਦੀ 9ਵੀਂ ਉਡਾਣ ਬੁਖਾਰੇਸਟ ਤੋਂ ਨਵੀਂ ਦਿੱਲੀ ਲਈ ਰਵਾਨਾ ਹੋ ਗਈ ਹੈ। ਵਿਦੇਸ਼ ਮੰਤਰੀ ਡਾ: ਐੱਸ. ਜੈਸ਼ੰਕਰ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ 218 ਭਾਰਤੀ ਨਾਗਰਿਕਾਂ ਨਾਲ 9ਵੀਂ ਫਲਾਈਟ ਬੁਖਾਰੇਸਟ ਤੋਂ ਨਵੀਂ ਦਿੱਲੀ ਲਈ ਰਵਾਨਾ ਹੋ ਗਈ ਹੈ।

Spread the love