ਨਵੀਂ ਦਿੱਲੀ, 1 ਮਾਰਚ 2022: ਦੇਸ਼ ਦੀ ਸਭ ਤੋਂ ਵੱਡੀ ਤੇਲ ਕੰਪਨੀ ਇੰਡੀਅਨ ਆਇਲ ਨੇ ਵਪਾਰਕ ਗੈਸ ਸਿਲੰਡਰ ਦੀ ਕੀਮਤ 105 ਰੁਪਏ ਵਧਾ ਦਿੱਤੀ ਹੈ। ਕੀਮਤ ‘ਚ ਵਾਧੇ ਤੋਂ ਬਾਅਦ ਨਵੀਂ ਦਿੱਲੀ ‘ਚ 19 ਕਿਲੋ ਦੇ ਗੈਸ ਸਿਲੰਡਰ ਦੀ ਕੀਮਤ 2,012 ਰੁਪਏ ਹੋ ਗਈ ਹੈ। ਨਵੀਆਂ ਕੀਮਤਾਂ 1 ਮਾਰਚ 2022 ਤੋਂ ਲਾਗੂ ਹੋ ਗਈਆਂ ਹਨ। 5 ਕਿਲੋ ਦੇ ਸਿਲੰਡਰ ਦੀ ਕੀਮਤ ਵਿੱਚ ਵੀ 27 ਰੁਪਏ ਦਾ ਵਾਧਾ ਹੋਇਆ ਹੈ।

Spread the love