ਬਠਿੰਡਾ, 2 ਮਾਰਚ

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਯੂਕੇਰਨ ਵਿੱਚ ਫਸੇ ਹੋਏ ਜ਼ਿਲ੍ਹੇ ਦੇ ਵਿਦਿਆਰਥੀਆਂ ਸਮੇਤ ਹੋਰ ਨਾਗਰਿਕਾਂ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਿਛਲੇ ਦਿਨੀਂ ਜਾਰੀ ਕੀਤੇ ਹੈਲਪ ਲਾਈਨ ਨੰਬਰ ਅਤੇ ਈ-ਮੇਲ ਆਈਡੀ ਉਤੇ ਹੁਣ ਤੱਕ 18 ਵਿਦਿਆਰਥੀਆਂ ਬਾਰੇ ਸੂਚਨਾ ਪ੍ਰਾਪਤ ਹੋਈ ਹੈ ਜਿਨ੍ਹਾਂ ਵਿਚੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਣਥਕ ਯਤਨਾਂ ਸਦਕਾ 12 ਵਿਦਿਆਰਥੀ ਬਠਿੰਡਾ ਪਰਤ ਆਏ ਹਨ ਜਦਕਿ ਬਾਕੀ ਰਹਿੰਦੇ 6 ਵਿਦਿਆਰਥੀਆਂ ਵਿਚੋਂ 2 ਵਿਦਿਆਰਥੀ ਸਹੀ ਸਲਾਮਤ ਯੁਕਰੇਨ ਤੋਂ ਰਮਾਣੀਆ ਪਹੁੰਚ ਗਏ ਹਨ ਅਤੇ ਬਾਕੀ ਸਬ ਡਵੀਜ਼ਨ ਰਾਮਪੁਰਾ ਫੂਲ ਨਾਲ ਸਬੰਧਤ 4 ਵਿਦਿਆਰਥੀ ਹਾਲੇ ਯੁਕਰੇਨ ਵਿਚ ਹੀ ਹਨ ਜਿਨ੍ਹਾਂ ਨੂੰ ਵਾਪਸ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਜ਼ਿਲ੍ਹੇ ਅਧੀਨ ਪੈਂਦੀਆਂ ਸਬ-ਡਵੀਜ਼ਨਾਂ ਬਠਿੰਡਾ, ਰਾਮਪੁਰਾ ਫੂਲ, ਤਲਵੰਡੀ ਸਾਬੋ ਅਤੇ ਮੌੜ ਦੇ ਅਧਿਕਾਰੀਆਂ ਵਲੋਂ ਇਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਹੋਇਆ ਹੈ। ਇਨ੍ਹਾਂ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਲਈ ਰਾਜ ਸਰਕਾਰ ਰਾਹੀਂ ਕੇਂਦਰ ਸਰਕਾਰ ਨਾਲ ਇਨ੍ਹਾਂ ਦੇ ਵੇਰਵੇ ਸਾਂਝੇ ਕੀਤੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੁਕਰੇਨ ਵਿੱਚ ਫਸੇ ਹਨ ਉਹ ਉਨ੍ਹਾਂ ਦੀ ਸੂਚਨਾ ਹੈਲਪਲਾਈਨ ਨੰਬਰ 1100 ਤੇ ਭਾਰਤ ਤੋਂ ਬਾਹਰ ਰਹਿਣ ਵਾਲੇ ਵਿਅਕਤੀ 01724111905 ਤੋਂ ਇਲਾਵਾ ਵਿਦੇਸ਼ ਮੰਤਰਾਲਾ, ਭਾਰਤ ਸਰਕਾਰ ਵੱਲੋਂ 1800118797, +91-11-23012113, +91-11-23014104, +91-11-23017905 ਤੇ ਐਮਬੈਸੀ ਆਫ਼ ਇੰਡੀਆ, ਯੁਕਰੇਨ ਵੱਲੋਂ +38 0997300428, +38 0997300423, +38 0933980327, +38 0635917881, +38 0935046170 ਜਾਰੀ ਕੀਤੇ ਹੈਲਪਲਾਈਨ ਨੰਬਰਾਂ ਤੇ ਸੰਪਰਕ ਕਰਕੇ ਯੂਕਰੇਨ ਚ ਫਸੇ ਆਪਣੇ ਰਿਸ਼ਤੇਦਾਰਾਂ ਸਬੰਧੀ ਜਾਣਕਾਰੀ ਸਾਂਝੀ ਕਰ ਸਕਦੇ ਹਨ।

Spread the love