ਨਵੀਂ ਦਿੱਲੀ, 02 ਮਾਰਚ

ਯੂਕਰੇਨ ਤੋਂ ਭਾਰਤ ਲਈ ਇੱਕ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਯੂਕਰੇਨ ‘ਚ ਇੱਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ।

ਇਹ ਵਿਦਿਆਰਥੀ ਪੰਜਾਬ ਦਾ ਵਸਨੀਕ ਸੀ, ਜਿਸ ਦੀ ਮੌਤ ਦਾ ਕਾਰਨ ਸਟ੍ਰੋਕ ਦੱਸਿਆ ਗਿਆ ਹੈ। ਉਹ ਲੰਮੇ ਸਮੇਂ ਤੋਂ ਹਸਪਤਾਲ ‘ਚ ਭਰਤੀ ਸੀ।

ਯੁੱਧਗ੍ਰਸਤ ਯੂਕਰੇਨ ਵਿੱਚ ਇਹ ਦੂਜੀ ਭਾਰਤੀ ਮੌਤ ਹੈ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਕਰਨਾਟਕ ਦੇ ਵਿਦਿਆਰਥੀ ਨਵੀਨ ਸ਼ੇਖਰੱਪਾ ਦੀ ਮੌਤ ਹੋ ਗਈ ਸੀ।

ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਨਵੀਨ ਦੀ ਮੌਤ ਯੂਕਰੇਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਖਾਰਕਿਵ ਵਿੱਚ ਹੋਈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਨੇਤਾਵਾਂ ਨੇ ਭਾਰਤੀ ਵਿਦਿਆਰਥੀ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।

Spread the love