02 ਮਾਰਚ 202
ਯੂਕਰੇਨ ਵਿੱਚ ਲਗਾਤਾਰ ਭਿਆਨਕ ਸਥਿਤੀ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਉੱਥੇ ਫਸੇ ਨਾਗਰਿਕਾਂ ਨੂੰ ਕੱਢਣ ਦੀ ਗਤੀ ਤੇਜ਼ ਕਰ ਦਿੱਤੀ ਹੈ। ਇਸ ਕੜੀ ਵਿੱਚ, ਹੁਣ ਭਾਰਤ ਸਰਕਾਰ ਨੇ ਪੋਲੈਂਡ, ਰੋਮਾਨੀਆ, ਹੰਗਰੀ ਅਤੇ ਸਲੋਵਾਕ ਗਣਰਾਜ ਦੀ ਸਰਹੱਦ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਵਿੱਚ ਸਹਾਇਤਾ ਲਈ ਇੱਕ 24×7 ਹੈਲਪਲਾਈਨ ਸ਼ੁਰੂ ਕੀਤੀ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਸੋਸ਼ਲ ਮੀਡੀਆ ‘ਤੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਸਰਕਾਰ ਨੇ ਆਪਰੇਸ਼ਨ ਗੰਗਾ ਤਹਿਤ ਇਹ ਹੈਲਪਲਾਈਨ ਸ਼ੁਰੂ ਕੀਤੀ ਹੈ। ਯੂਕਰੇਨ ਤੋਂ ਲੋਕਾਂ ਨੂੰ ਕੱਢਣ ਦੇ ਮਿਸ਼ਨ ਨੂੰ ਆਪਰੇਸ਼ਨ ਗੰਗਾ ਦਾ ਨਾਂ ਦਿੱਤਾ ਗਿਆ ਹੈ। ਸੂਚੀ ਵਿਚ ਦੇਖਿਆ ਜਾ ਸਕਦਾ ਹੈ ਕਿ ਸੰਕਟਗ੍ਰਸਤ ਇਲਾਕਿਆਂ ਵਿਚ ਫਸੇ ਲੋਕ ਸਲੋਵਾਕੀਆ, ਰੋਮਾਨੀਆ, ਪੋਲੈਂਡ ਅਤੇ ਹੰਗਰੀ ਦੇ ਹੈਲਪਲਾਈਨ ਨੰਬਰਾਂ ‘ਤੇ ਕਾਲ ਕਰ ਸਕਦੇ ਹਨ ਤਾਂ ਜੋ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਉਥੋਂ ਕੱਢਿਆ ਜਾ ਸਕੇ।

Spread the love