ਨਵੀਂ ਦਿੱਲੀ, 02 ਮਾਰਚ 2022: ਰੂਸ ਦੇ ਹਮਲੇ ਤੋਂ ਬਾਅਦ ਯੂਕਰੇਨ ‘ਚ ਸਥਿਤੀ ਭਿਆਨਕ ਹੁੰਦੀ ਜਾ ਰਹੀ ਹੈ। ਅਜਿਹੇ ਵਿੱਚ ਭਾਰਤ ਵੱਲੋਂ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉੱਥੇ ਫਸੇ ਹਰ ਭਾਰਤੀ ਨਾਗਰਿਕ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਿਆ ਜਾ ਸਕੇ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਅੱਜ ਕਿਹਾ ਕਿ ਭਾਰਤ ਨੇ ਪਿਛਲੇ 24 ਘੰਟਿਆਂ ਵਿੱਚ ਯੁੱਧ ਪ੍ਰਭਾਵਿਤ ਯੂਕਰੇਨ ਵਿੱਚੋਂ 1,377 ਨਾਗਰਿਕਾਂ ਨੂੰ ਕੱਢਿਆ ਹੈ। ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੰਦੇ ਹੋਏ ਵਿਦੇਸ਼ ਮੰਤਰੀ ਨੇ ਲਿਖਿਆ ਕਿ ਪਿਛਲੇ 24 ਘੰਟਿਆਂ ‘ਚ ਹੁਣ 6 ਉਡਾਣਾਂ ਭਾਰਤ ਲਈ ਰਵਾਨਾ ਹੋਈਆਂ ਹਨ, ਜਿਨ੍ਹਾਂ ‘ਚ ਪੋਲੈਂਡ ਤੋਂ ਪਹਿਲੀ ਉਡਾਣ ਵੀ ਸ਼ਾਮਲ ਹੈ। ਯੂਕਰੇਨ ਤੋਂ 1377 ਹੋਰ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਂਦਾ ਗਿਆ ਹੈ। ,

Spread the love