03 ਮਾਰਚ

ਰੂਸ ਅਤੇ ਯੂਕਰੇਨ ਵਿਚਕਾਰ ਜੰਗ ਦਾ ਅੱਜ 8ਵਾਂ ਦਿਨ ਹੈ। ਰੂਸੀ ਵੱਲੋਂ ਹਮਲੇ ਅਜੇ ਵੀ ਜਾਰੀ ਹਨ। ਇਸ ਦੌਰਾਨ ਸੰਯੁਕਤ ਰਾਸ਼ਟਰ ਮਹਾਸਭਾ ਨੇ ਇੱਕ ਪ੍ਰਸਤਾਵ ਪਾਸ ਕਰ ਕੇ ਰੂਸੀ ਫੌਜ ਨੂੰ ਯੂਕਰੇਨ ਤੋਂ ਪਿੱਛੇ ਹਟਣ ਲਈ ਕਿਹਾ ਹੈ। ਇਸ ਤੋਂ ਇਲਾਵਾ ਯੂਕਰੇਨ ਵਿੱਚ ਹਵਾਈ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਰੂਸ ਨੇ ਰਾਜਧਾਨੀ ਕੀਵ ਵਿੱਚ ਇੱਕ ਵਾਰ ਫਿਰ ਬੰਬ ਧਮਾਕੇ ਕੀਤੇ ਹਨ। ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਲੋਕਾਂ ਨੂੰ ਲੱਗਾ ਕਿ ਕੋਈ ਛੋਟਾ ਐਟਮ ਬੰਬ ਫਟ ਗਿਆ ਹੈ। ਘਰ ਵਿੱਚ ਰਹਿੰਦੇ ਬੱਚਿਆਂ ਦੇ ਨਾਲ-ਨਾਲ ਬਜ਼ੁਰਗ ਵੀ ਰੋਣ ਲੱਗ ਪਏ। ਹਰ ਕੋਈ ਜਾਨ ਬਚਾਉਣ ਲਈ ਇਧਰ-ਉਧਰ ਭੱਜ ਰਿਹਾ ਹੈ।

ਜੰਗ ਕਾਰਨ 10 ਲੱਖ ਤੋਂ ਵੱਧ ਨਾਗਰਿਕ ਯੂਕਰੇਨ ਛੱਡ ਚੁੱਕੇ ਹਨ। ਯੂਐਨਐਚਸੀਆਰ ਦੇ ਅਨੁਸਾਰ, ਯੂਕਰੇਨ ਦੀ ਦੋ ਪ੍ਰਤੀਸ਼ਤ ਆਬਾਦੀ ਡਰ ਦੇ ਕਾਰਨ ਇੱਕ ਹਫ਼ਤੇ ਵਿੱਚ ਘਰ ਛੱਡ ਗਈ ਹੈ।

ਉੱਧਰ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਯੂਕਰੇਨ ਵਿੱਚ ਸਾਡਾ ਦੂਤਾਵਾਸ ਉੱਥੇ ਫਸੇ ਭਾਰਤੀ ਨਾਗਰਿਕਾਂ ਦੇ ਲਗਾਤਾਰ ਸੰਪਰਕ ਵਿੱਚ ਹੈ। ਅਧਿਕਾਰੀਆਂ ਨੇ ਦੱਸਿਆ ਕਿ ਯੂਕਰੇਨ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਕਈ ਭਾਰਤੀ ਵਿਦਿਆਰਥੀ ਕੱਲ੍ਹ ਖਾਰਕੀਵ ਛੱਡ ਗਏ ਹਨ। ਸਾਨੂੰ ਕਿਸੇ ਵੀ ਬੰਧਕ ਦੀ ਸਥਿਤੀ ਦੀ ਕੋਈ ਰਿਪੋਰਟ ਨਹੀਂ ਮਿਲੀ ਹੈ। ਦੱਸ ਦੇਈਏ ਕਿ ਰੂਸ ਨੇ ਯੂਕਰੇਨ ਦੀ ਫੌਜ ‘ਤੇ ਭਾਰਤੀ ਵਿਦਿਆਰਥੀਆਂ ਨੂੰ ਬੰਧਕ ਬਣਾਉਣ ਦਾ ਦੋਸ਼ ਲਗਾਇਆ ਸੀ।

Spread the love