ਚੰਡੀਗੜ੍ਹ, 03 ਮਾਰਚ

ਪੰਜਾਬ ਸਰਕਾਰ ਨੂੰ ਯੂਕਰੇਨ ਵਿੱਚ ਫਸੇ 500 ਤੋਂ ਵੱਧ ਪੰਜਾਬੀ ਵਿਦਿਆਰਥੀਆਂ ਦੀ ਸੂਚਨਾ ਮਿਲੀ ਹੈ। ਇਸ ਦੇ ਆਧਾਰ ‘ਤੇ ਅੰਦਾਜ਼ਾ ਲਗਾਇਆ ਗਿਆ ਹੈ ਕਿ ਸੂਬੇ ਦੇ 900 ਤੋਂ ਵੱਧ ਵਿਦਿਆਰਥੀ ਪੜ੍ਹਾਈ ਲਈ ਯੂਕਰੇਨ ਗਏ ਹਨ।

ਸਰਕਾਰੀ ਅਧਿਕਾਰੀਆਂ ਨੇ ਕਿਹਾ ਹੈ ਕਿ ਇਨ੍ਹਾਂ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਲਈ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਾਂਝੇ ਕੀਤੇ ਵੇਰਵੇ ਕੇਂਦਰ ਸਰਕਾਰ ਨੂੰ ਭੇਜ ਦਿੱਤੇ ਗਏ ਹਨ।

ਜ਼ਿਲ੍ਹਿਆਂ ਦੇ ਡੀਸੀ ਅਤੇ ਐਸਪੀ ਦਫ਼ਤਰਾਂ ਵਿੱਚ ਪਹੁੰਚਣ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਆਧਾਰ ’ਤੇ ਜੋ ਡਾਟਾ ਤਿਆਰ ਕੀਤਾ ਜਾ ਰਿਹਾ ਹੈ, ਉਸ ਨੂੰ ਕੰਟਰੋਲ ਰੂਮ ਵੱਲੋਂ ਤਿਆਰ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਕਪੂਰਥਲਾ ਜ਼ਿਲ੍ਹੇ ਦੇ 27, ਜਲੰਧਰ ਦੇ 53, ਫਰੀਦਕੋਟ ਤੋਂ 12, ਨਵਾਂਸ਼ਹਿਰ ਦੇ 28, ਲੁਧਿਆਣਾ ਦੇ 38 ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਣ ਦੀ ਸੂਚਨਾ ਹੈ। ਜਦਕਿ ਵਿਦਿਆਰਥੀਆਂ ਦੇ ਰਿਸ਼ਤੇਦਾਰਾਂ ਵੱਲੋਂ ਕੰਟਰੋਲ ਰੂਮ ਨਾਲ ਸੰਪਰਕ ਕਰਨ ਦੀ ਕਾਰਵਾਈ ਜਾਰੀ ਹੈ। ਦੂਜੇ ਪਾਸੇ ਯੂਕਰੇਨ ਤੋਂ ਪਰਤੀ ਇਕ ਵਿਦਿਆਰਥਣ ਨੇ ਉਥੇ ਫਸੇ ਜ਼ਿਲ੍ਹੇ ਦੇ 52 ਵਿਦਿਆਰਥੀਆਂ ਦੀ ਸੂਚੀ ਅੰਮ੍ਰਿਤਸਰ ਦੇ ਡੀਸੀ ਨੂੰ ਸੌਂਪ ਦਿੱਤੀ ਹੈ।

Spread the love