03 ਮਾਰਚ 2022

ਅੱਜ ਰੂਸ ਦੇ ਰੱਖਿਆ ਮੰਤਰਾਲੇ ਨੇ ਦੋਸ਼ ਲਗਾਇਆ ਹੈ ਕਿ ਯੂਕਰੇਨੀ ਬਲਾਂ ਨੇ ਖਾਰਕਿਵ ਵਿੱਚ ਭਾਰਤੀ ਵਿਦਿਆਰਥੀਆਂ ਦੇ ਇੱਕ ਵੱਡੇ ਸਮੂਹ ਨੂੰ ‘ਬੰਧਕ’ ਬਣਾ ਲਿਆ ਹੈ। ਰੂਸੀ ਫੌਜ ਦੇ ਬੁਲਾਰੇ ਨੇ ਇੱਕ ਪ੍ਰੈਸ ਬ੍ਰੀਫਿੰਗ ਵਿੱਚ ਕਿਹਾ, “ਸਾਡੀ ਜਾਣਕਾਰੀ ਦੇ ਅਨੁਸਾਰ, ਯੂਕਰੇਨੀ ਅਧਿਕਾਰੀਆਂ ਨੇ ਖਾਰਕੀਵ ਵਿੱਚ ਭਾਰਤੀ ਵਿਦਿਆਰਥੀਆਂ ਦੇ ਇੱਕ ਵੱਡੇ ਸਮੂਹ ਨੂੰ ਜ਼ਬਰਦਸਤੀ ਹਿਰਾਸਤ ਵਿੱਚ ਲਿਆ ਹੈ ਜੋ ਯੂਕਰੇਨ ਦੀ ਸਰਹੱਦ ਪਾਰ ਕਰਕੇ ਬੋਲਗੋਰੋਡ ਜਾਣਾ ਚਾਹੁੰਦੇ ਹਨ।

ਇਸ ਦੌਰਾਨ, ਭਾਰਤੀ ਵਿਦੇਸ਼ ਮੰਤਰਾਲੇ ਦੇ ਸਰਕਾਰੀ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਹੈ ਕਿ ਯੂਕਰੇਨ ਵਿੱਚ ਭਾਰਤੀਆਂ ਨੂੰ ਬੰਧਕ ਬਣਾਏ ਜਾਣ ਦੀ ਕੋਈ ਰਿਪੋਰਟ ਨਹੀਂ ਹੈ। ਉਨ੍ਹਾਂ ਦੱਸਿਆ ਕਿ ਭਾਰਤੀਆਂ ਨੂੰ ਕੱਢਣ ਲਈ ਯੂਕਰੇਨ ਦੇ ਅਧਿਕਾਰੀਆਂ ਦੀ ਪੂਰੀ ਮਦਦ ਕੀਤੀ ਜਾ ਰਹੀ ਹੈ।

ਬਾਗਚੀ ਨੇ ਇਹ ਵੀ ਕਿਹਾ ਕਿ ਵਿਦੇਸ਼ ਮੰਤਰਾਲਾ ਜੰਗੀ ਦੇਸ਼ ‘ਚ ਮੌਜੂਦ ਭਾਰਤੀਆਂ ਨਾਲ ਲਗਾਤਾਰ ਸੰਪਰਕ ‘ਚ ਹੈ। ਉਨ੍ਹਾਂ ਕਿਹਾ, “ਕਿਸੇ ਵਿਦਿਆਰਥੀ ਨੂੰ ਬੰਧਕ ਬਣਾਏ ਜਾਣ ਦੀ ਕੋਈ ਸੂਚਨਾ ਨਹੀਂ ਹੈ… ਅਸੀਂ ਯੂਕਰੇਨ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਦਿਆਰਥੀਆਂ ਨੂੰ ਖਾਰਕਿਵ ਤੋਂ ਦੇਸ਼ ਦੀ ਪੱਛਮੀ ਸਰਹੱਦ ਨਾਲ ਲੱਗਦੇ ਦੇਸ਼ਾਂ ਤੱਕ ਲਿਜਾਣ ਲਈ ਵਿਸ਼ੇਸ਼ ਰੇਲਗੱਡੀਆਂ ਦਾ ਪ੍ਰਬੰਧ ਕਰਨ।”

Spread the love