ਰੂਸ ਦੇ ਯੂਕਰੇਨ ‘ਤੇ ਹਮਲੇ ਤੋਂ ਬਾਅਦ ਸਥਿਤੀ ਗੰਭੀਰ ਹੁੰਦੀ ਨਜ਼ਰ ਆ ਰਹੀ ਹੈ।

ਖਬਰ ਯੂਕਰੇਨ ਤੋਂ ਹੈ ਜਿੱਥੇ ਯੂਰਪ ਦੇ ਸਭ ਤੋਂ ਵੱਡੇ ਪਰਮਾਣੂ ਪਾਵਰ ਪਲਾਂਟ ਦੇ ਬੁਲਾਰੇ ਨੇ ਕਿਹਾ ਕਿ ਦੱਖਣੀ ਯੂਕਰੇਨ ਦੇ ਸ਼ਹਿਰ ਐਨਰਹੋਦਰ ਵਿੱਚ ਪਾਵਰ ਪਲਾਂਟ ‘ਤੇ ਰੂਸੀ ਫੌਜੀ ਹਮਲੇ ਕਾਰਨ ਅੱਗ ਲੱਗ ਗਈ।

ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਜ਼ਪੋਰੀਜ਼ੀਆ ਪਰਮਾਣੂ ਪਲਾਂਟ ਦੇ ਆਲੇ ਦੁਆਲੇ ਦੇ ਖੇਤਰ ਵਿੱਚ ਰੇਡੀਏਸ਼ਨ ਦਾ ਪੱਧਰ ਵੱਧ ਗਿਆ ਹੈ।

ਦੇਸ਼ ਦੀ 25 ਫੀਸਦੀ ਬਿਜਲੀ ਦਾ ਉਤਪਾਦਨ ਇਸ ਸਥਾਨ ‘ਤੇ ਹੁੰਦਾ ਹੈ।

ਇਸ ਤੋਂ ਪਹਿਲ਼ਾਂ ਰੂਸ ਅਤੇ ਯੂਕਰੇਨ ਦਰਮਿਆਨ ਚੱਲ ਰਹੀ ਤਿੱਖੀ ਜੰਗ ਦੇ ਵਿਚਕਾਰ, ਰੂਸੀ ਫ਼ੌਜ ਨੇ ਯੂਕਰੇਨ ਦੇ ਦੱਖਣੀ ਸ਼ਹਿਰ ਖੇਰਸਨ ਵਿਚ ਇਕ ਟੀ.ਵੀ. ਪ੍ਰਸਾਰਨ ਟਾਵਰ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ।

ਕੀਵ ਇੰਡੀਪੈਂਡੈਂਟ ਨੇ ਇਕ ਟਵੀਟ ਕਰਦਿਆਂ ਇਸ ਦੀ ਜਾਣਕਾਰੀ ਦਿੱਤੀ ਹੈ।

ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦੀ ਵਰਤੋਂ ਸ਼ਹਿਰ ਵਿਚ ਗਲਤ ਜਾਣਕਾਰੀ ਫੈਲਾਉਣ ਲਈ ਕੀਤੀ ਜਾਵੇਗੀ ।

Spread the love