04 ਮਾਰਚ 2022

ਰੂਸ- ਯੂਕਰੇਨ ਦੀ ਜੰਗ ਨੂੰ ਅੱਜ 8ਵੇਂ ਦਿਨ ਹੋ ਚੱਲਿਆ ਹੈ, ਭਾਰਤ ਅਪਣੇ ਨਗਰਿਕਾਂ ਨੂੰ ਯੂਕਰੇਨ ਚੋਂ ਕੱਡਣ ਤੇ ਲੱਗਿਆ ਹੋਇਆ ਹੈ। ਅੱਜ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਮੁਹਿੰਮ ਦੀ ਰਫ਼ਤਾਰ ਲਗਾਤਾਰ ਤੇਜ਼ ਹੋ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ 15 ਉਡਾਣਾਂ ਭਾਰਤ ਵਿੱਚ ਲੈਂਡ ਕੀਤੀਆਂ, 3000 ਤੋਂ ਵੱਧ ਭਾਰਤੀਆਂ ਨੂੰ ਵਾਪਸ ਲਿਆਂਦਾ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਸਾਡੀ ਪਹਿਲੀ ਐਡਵਾਈਜ਼ਰੀ ਜਾਰੀ ਹੋਣ ਤੋਂ ਬਾਅਦ ਕੁੱਲ 18,000 ਭਾਰਤੀ ਨਾਗਰਿਕ ਯੂਕਰੇਨ ਛੱਡ ਚੁੱਕੇ ਹਨ। ਆਪਰੇਸ਼ਨ ਗੰਗਾ ਤਹਿਤ ਹੁਣ ਤੱਕ 30 ਉਡਾਣਾਂ ਨੇ ਯੂਕਰੇਨ ਤੋਂ 6400 ਭਾਰਤੀਆਂ ਨੂੰ ਵਾਪਸ ਲਿਆਂਦਾ ਹੈ। ਅਗਲੇ 24 ਘੰਟਿਆਂ ਵਿੱਚ 18 ਉਡਾਣਾਂ ਦਾ ਸਮਾਂ ਤੈਅ ਕੀਤਾ ਗਿਆ ਹੈ। ਅਸੀਂ ਸਾਰੇ ਭਾਰਤੀ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਭਾਰਤ ਵਾਪਸ ਲਿਆਉਣ ਲਈ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਾਂਗੇ। ਅੱਜ ਉਨਾਂ ਕਿਹਾ ਕਿ ਅਸੀ ਅਗਲੇ 2-3 ਦਿਨਾਂ ਚ’ ਵੱਡੀ ਸੰਖਿਆ ਅਪਣੇ ਨਗਰਿਕਾਂ ਨੂੰ ਭਾਰਤ ਵਾਪਸ ਲੈ ਆਵਾਂਗੇ। ਸਾਡੇ ਵੱਲੋਂ ਐਡਵਾਈਜ਼ਰੀ ਜਾਰੀ ਕਰਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਵਿਦਿਆਰਥੀ ਖਾਰਕਿਵ ਛੱਡ ਗਏ ਹਨ। ਯੂਕਰੇਨ ਦੀਆਂ ਪੱਛਮੀ ਸਰਹੱਦਾਂ ਨੂੰ ਪਾਰ ਕਰਨ ਦੀ ਉਡੀਕ ਕਰ ਰਹੇ ਭਾਰਤੀਆਂ ਦੀ ਕੁੱਲ ਗਿਣਤੀ ਘੱਟ ਗਈ ਹੈ। ਮੈਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਰੂਸੀ ਅਤੇ ਯੂਕਰੇਨੀ ਅਧਿਕਾਰੀਆਂ ਦੇ ਸੰਪਰਕ ਵਿੱਚ ਹਾਂ।

Spread the love