04 ਮਾਰਚ 2022

ਬੀਤੀ ਰਾਤ ਕੈਨੇਡਾ ਵਿੱਚੇ ਵੈਲਿੰਗਟਨ ਰੋਡ ‘ਤੇ ਵੈਨ ਅਤੇ ਟ੍ਰੇਲਰ ਦੀ ਸਿੱਧੀ ਟੱਕਰ ਹੋ ਗਈ.ਇਸ ਹਾਦਸੇ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ. ਹਾਦਸੇ ਦੌਰਾਨ ਮਰਨ ਵਾਲਿਆਂ ਦੀ ਪਛਾਣ ਓਂਟਾਰੀੳ ਦੇ ਮੋਨੋ ਟਾਊਨ ਦੇ ਵਾਸੀ ਗੁਰਿੰਦਰਪਾਲ ਲਿੱਧੜ, ਬ੍ਰੈਂਟਫੋਰਡ ਦੇ ਵਾਸੀ ਸੰਨੀ ਖੁਰਾਣਾ ਅਤੇ ਬੈਰੀ ਟਾਊਨ ਦੇ ਵਾਸੀ ਕਿਰਨਪ੍ਰੀਤ ਸਿੰਘ ਗਿੱਲ ਵਜੋਂ ਹੋਈ ਹੈ. ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ ਅਤੇ ਇੱਕ ਨੇ ਹਸਪਤਾਲ ਵਿੱਚ ਜਾ ਕੇ ਦਮ ਤੋੜ ਦਿੱਤਾ ਸੀ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਕਿਰਨਪ੍ਰੀਤ ਸਿੰਘ ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਸ਼ਿਮਰੇਵਾਲਾ ਦਾ ਸੀ.

Spread the love