04 ਮਾਰਚ 2022

ਪਾਕਿਸਤਾਨ ਦੇ ਪੇਸ਼ਾਵਰ ਵਿਚ ਇਕ ਮਸਜਿਦ ਵਿਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਹੋਏ ਜ਼ਬਰਦਸਤ ਬੰਬ ​​ਧਮਾਕੇ ਵਿਚ ਘੱਟੋ-ਘੱਟ 30 ਲੋਕ ਮਾਰੇ ਗਏ ਅਤੇ 50 ਤੋਂ ਵੱਧ ਜ਼ਖਮੀ ਹੋ ਗਏ। ਇਸ ਵੱਡੇ ਅੱਤਵਾਦੀ ਹਮਲੇ ਦੀ ਸੂਚਨਾ ਮਿਲਦੇ ਹੀ ਪਾਕਿਸਤਾਨ ਦੀਆਂ ਸਾਰੀਆਂ ਰਾਹਤ ਟੀਮਾਂ ਮੌਕੇ ‘ਤੇ ਰਵਾਨਾ ਹੋ ਗਈਆਂ ਤੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਹੁਣ ਵੀ ਕਈ ਲੋਕ ਬੁਰੀ ਤਰ੍ਹਾਂ ਜ਼ਖਮੀ ਹਨ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

ਸੂਤਰਾਂ ਦੀ ਜਾਣਕਾਰੀ ਅਨੁਸਾਰ ਇਹ ਧਮਾਕਾ ਪੇਸ਼ਾਵਰ ਦੇ ਕਿਸੇ ਖਵਾਨੀ ਬਾਜ਼ਾਰ ਖੇਤਰ ਦੀ ਜਾਮੀਆ ਮਸਜਿਦ ‘ਚ ਬੰਬ ਧਮਾਕਾ ਉਸ ਸਮੇਂ ਹੋਇਆ ਜਦੋਂ ਨਮਾਜ਼ ਅਦਾ ਕਰ ਰਹੇ ਸਨ। ਇਹ ਇੱਕ ਸ਼ੀਆ ਮਸਜਿਦ ਹੈ ਜੋ ਇੱਕ ਬਹੁਤ ਵਿਅਸਤ ਖੇਤਰ ਵਿੱਚ ਮੌਜੂਦ ਹੈ। ਘਟਨਾ ਸਮੇਂ ਵੱਡੀ ਗਿਣਤੀ ‘ਚ ਲੋਕ ਮੌਜੂਦ ਸਨ। ਅਜੇ ਤਕ ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

Spread the love