04 ਮਾਰਚ 2022

ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਵਿੱਚ ਧਮਾਕੇ ਦੀ ਇੱਕ ਵੱਡੀ ਘਟਨਾ ਵਾਪਰੀ ਹੈ। ਜ਼ਿਲੇ ਦੇ ਤਾਤਾਰਪੁਰ ਥਾਣਾ ਖੇਤਰ ਦੇ ਅਧੀਨ ਇਕ ਘਰ ‘ਚ ਹੋਏ ਧਮਾਕੇ ‘ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਮੈਂਬਰ ਪਟਾਕੇ ਬਣਾਉਣ ਦੇ ਕੰਮ ਵਿੱਚ ਲੱਗੇ ਹੋਏ ਸਨ। ਭਾਗਲਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਸੁਬਰਤ ਕੁਮਾਰ ਸੇਨ ਨੇ ਦੱਸਿਆ ਕਿ ਧਮਾਕੇ ਵਿੱਚ ਨੇੜਲੇ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਦਸੇ ਤੋਂ ਬਾਅਦ ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰ ਦਿੱਤੇ ਗਏ ਹਨ।

Spread the love