04 ਮਾਰਚ 2022

ਰੂਸ ਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਅੱਜ ਨੌਵਾਂ ਦਿਨ ਹੈ, ਅੱਜ ਸੂਚਨਾ ਮਿਲੀ ਹੈ ਕਿ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਇੱਕ ਭਾਰਤੀ ਵਿਦਿਆਰਥੀ ਨੂੰ ਕਥਿਤ ਤੌਰ ‘ਤੇ ਗੋਲੀ ਮਾਰ ਦਿੱਤੀ ਗਈ ਸੀ। ਇਹ ਜਾਣਕਾਰੀ ਕੇਂਦਰੀ ਮੰਤਰੀ ਵੀ.ਕੇ ਸਿੰਘ ਨੇ ਦਿੱਤੀ. ਉਨਾਂ ਦੱਸਿਆ ਕਿ ਇਹ ਵਿਦਿਆਰਥੀ ਕੀਵ ਤੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਉਹ ਗੋਲੀਬਾਰੀ ‘ਚ ਜ਼ਖਮੀ ਹੋ ਗਿਆ।

ਮੰਤਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਵਿਦਿਆਰਥੀ ਨੂੰ ਵਾਪਸ ਸ਼ਹਿਰ ਲਿਜਾਇਆ ਗਿਆ ਅਤੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਨਰਲ ਵੀਕੇ ਸਿੰਘ ਨੇ ਦੱਸਿਆ ਕਿ 1600-1700 ਬੱਚਿਆਂ ਨੂੰ ਭਾਰਤ ਭੇਜਿਆ ਜਾਣਾ ਬਾਕੀ ਹੈ। ਪਿਛਲੇ ਤਿੰਨ ਦਿਨਾਂ ‘ਚ ਕਰੀਬ 1400 ਬੱਚੇ ਸੱਤ ਉਡਾਣਾਂ ‘ਤੇ ਜਾ ਚੁੱਕੇ ਹਨ।

Spread the love