04 ਮਾਰਚ 2022

ਰੂਸ ਦੇ ਨੈਸ਼ਨਲ ਸੈਂਟਰ ਫਾਰ ਸਟੇਟ ਡਿਫੈਂਸ ਕੰਟਰੋਲ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਲਈ ਬੱਸਾਂ ਚਲਾਈਆਂ ਜਾਣਗੀਆਂ। ਬਿਆਨ ਦੌਰਾਨ ਕਿਹਾ ਕਿ ਰੂਸ ਵੱਲੋਂ ਯੂਕਰੇਨ ਦੇ ਖਾਰਕਿਵ ਅਤੇ ਸੁਮੀ ਵਿੱਚ ਫਸੇ ਭਾਰਤੀਆਂ ਸਮੇਤ ਵਿਦੇਸ਼ੀ ਵਿਦਿਆਰਥੀਆਂ ਨੂੰ ਕੱਢਣ ਲਈ ਬੱਸਾਂ ਤਿਆਰ ਕੀਤੀਆਂ ਗਈਆਂ ਹਨ। ਇਨ੍ਹਾਂ ਸਾਰਿਆਂ ਨੂੰ ਕਰੀਬ 130 ਬੱਸਾਂ ਰਾਹੀਂ ਬਾਹਰ ਕੱਢਿਆ ਜਾਵੇਗਾ। ਹਾਲਾਂਕਿ ਭਾਰਤ ਸਰਕਾਰ ਵੱਲੋਂ ਇਸ ਦੀ ਅਧਿਕਾਰਤ ਪੁਸ਼ਟੀ ਅਜੇ ਤੱਕ ਨਹੀਂ ਕੀਤੀ ਗਈ ਹੈ।

Spread the love