ਚੰਡੀਗੜ੍ਹ, 05 ਮਾਰਚ

ਚੰਡੀਗੜ੍ਹ ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਇੰਡਸਟਰੀਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ (ਸੀਟਕੋ) ਦੀ ਐਮਡੀ ਅਤੇ ਪੰਜਾਬ ਕੇਡਰ ਆਈਏਐਸ ਜਸਵਿੰਦਰ ਕੌਰ ਨੂੰ ਉਨ੍ਹਾਂ ਦੇ ਪੇਰੈਂਟ ਕੇਡਰ ਵਿੱਚ ਵਾਪਸ ਭੇਜ ਦਿੱਤਾ ਹੈ। ਇਸ ਪੋਸਟ ਨੂੰ ਭਰਨ ਲਈ ਪ੍ਰਸ਼ਾਸਨ ਨੇ ਪੰਜਾਬ ਤੋਂ ਕਈ ਵਾਰ ਅਧਿਕਾਰੀਆਂ ਦੇ ਨਾਂ ਮੰਗੇ ਸਨ ਪਰ ਪੰਜਾਬ ਨੇ ਨਹੀਂ ਭੇਜੇ। ਸ਼ੁੱਕਰਵਾਰ ਨੂੰ ਜਸਵਿੰਦਰ ਕੌਰ ਦੇ ਸੇਵਾ ਮੁਕਤ ਹੁੰਦੇ ਹੀ ਇਸ ਅਹੁਦੇ ਦੀ ਜ਼ਿੰਮੇਵਾਰੀ ਪੰਜਾਬ ਕੇਡਰ ਲਈ ਰਾਖਵੇਂ ਯੂਟੀ ਕੇਡਰ ਦੀ ਆਈਏਐਸ ਪੂਰਵਾ ਗਰਗ ਨੂੰ ਸੌਂਪ ਦਿੱਤੀ ਗਈ ਹੈ।

ਪੰਜਾਬ ਸਰਕਾਰ ਅਤੇ ਇਸ ਦੇ ਕਈ ਮੰਤਰੀਆਂ ਵੱਲੋਂ ਇਹ ਦੋਸ਼ ਲਾਏ ਜਾ ਰਹੇ ਹਨ ਕਿ ਯੂਟੀ ਪ੍ਰਸ਼ਾਸਨ ਵਿੱਚ ਪੰਜਾਬ ਕੇਡਰ ਦੀਆਂ ਅਸਾਮੀਆਂ ’ਤੇ ਹੋਰ ਕਾਡਰ ਭਰਤੀ ਕੀਤੇ ਜਾ ਰਹੇ ਹਨ। ਪੰਜਾਬ ਦੇ ਆਗੂ ਇਸ ਨੂੰ ਸਾਜ਼ਿਸ਼ ਦੱਸ ਰਹੇ ਹਨ, ਜਦਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਵਾਲੇ ਪਾਸੇ ਤੋਂ ਅਧਿਕਾਰੀਆਂ ਦਾ ਪੈਨਲ ਨਹੀਂ ਭੇਜਿਆ ਜਾ ਰਿਹਾ। ਨੇ ਦੱਸਿਆ ਕਿ ਕਈ ਮਹੀਨੇ ਪਹਿਲਾਂ ਪੰਜਾਬ ਨੂੰ ਪੱਤਰ ਭੇਜ ਕੇ ਸੀਟਕੋ ਦੇ ਐਮਡੀ ਦੀ ਅਸਾਮੀ ਭਰਨ ਲਈ ਅਧਿਕਾਰੀਆਂ ਦਾ ਪੈਨਲ ਮੰਗਿਆ ਗਿਆ ਸੀ। ਕਈ ਦਿਨਾਂ ਤੱਕ ਕੋਈ ਜਵਾਬ ਨਹੀਂ ਆਇਆ ਅਤੇ ਫਿਰ ਰੀਮਾਈਂਡਰ ਭੇਜਿਆ ਗਿਆ। ਪ੍ਰਸ਼ਾਸਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਪੋਸਟ ਨੂੰ ਭਰਨ ਲਈ ਪੰਜਾਬ ਨੂੰ ਕੁੱਲ 8 ਰੀਮਾਈਂਡਰ ਭੇਜੇ ਗਏ ਹਨ। ਆਖਰੀ ਰੀਮਾਈਂਡਰ 25 ਫਰਵਰੀ ਨੂੰ ਭੇਜਿਆ ਗਿਆ ਸੀ, ਉਸ ਤੋਂ ਬਾਅਦ ਵੀ ਪੰਜਾਬ ਨੇ ਨਾਂ ਨਹੀਂ ਭੇਜੇ।

ਸ਼ੁੱਕਰਵਾਰ ਨੂੰ ਯੂਟੀ ਪ੍ਰਸ਼ਾਸਨ ਨੇ ਜਸਵਿੰਦਰ ਕੌਰ ਨੂੰ ਸਿਟਕੋ ਦੇ ਐਮਡੀ ਦੇ ਅਹੁਦੇ ਤੋਂ ਰਿਲੀਵ ਕਰ ਦਿੱਤਾ ਸੀ। ਪੰਜਾਬ ਤੋਂ ਕੋਈ ਅਧਿਕਾਰੀ ਨਾ ਆਉਣ ਕਾਰਨ ਇਹ ਅਹੁਦਾ ਯੂਟੀ ਕੇਡਰ ਦੇ ਆਈਏਐਸ ਪੂਰਵਾ ਗਰਗ ਨੂੰ ਸੌਂਪਿਆ ਗਿਆ। ਤੁਹਾਨੂੰ ਦੱਸ ਦੇਈਏ ਕਿ ਸਿਟਕੋ ਐਮਡੀ ਦਾ ਅਹੁਦਾ ਪੰਜਾਬ ਕੇਡਰ ਦੇ ਆਈਏਐਸ ਅਧਿਕਾਰੀ ਲਈ ਰਾਖਵਾਂ ਹੈ।

Spread the love